
ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ – ਡੀ.ਸੀ.
ਕਿਹਾ, ਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਲਈ 1800-1800-1000 ‘ਤੇ ਕਰੋ ਸੰਪਰਕ – ਐਸ.ਐਸ.ਪੀ. ਵਿਜੀਲੈਂਸ ਐਸ.ਬੀ.ਐਸ. ਯੂਨੀਵਰਸਿਟੀ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 4 ਨਵੰਬਰ 2022 ਨਸ਼ਿਆਂ ਵਾਂਗ ਭ੍ਰਿਸ਼ਟਾਚਾਰ ਵੀ ਸਮਾਜਿਕ ਅਲਾਮਤ ਹੈ ਜਿਸ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਇਸ ਅਲਾਮਤ ਨੂੰ ਖ਼ਤਮ ਕਰਕੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ. ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਜਾਗਰੂਕਤਾ ਸਮਾਗਮ ਵਿੱਚ ਐਸ.ਪੀ.(ਡੀ) ਗੁਰਮੀਤ ਸਿੰਘ ਚੀਮਾ, ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ, ਡੀ.ਐਸ.ਪੀ. ਵਿਜੀਲੈਂਸ ਫਿਰੋਜ਼ਪੁਰ ਯੁਨਿਟ ਸ੍ਰੀ ਕੇਵਲ ਕ੍ਰਿਸ਼ਨ ਅਤੇ ਰਜਿਸਟਰਾਰ ਐਸ.ਬੀ.ਐਸ. ਯੂਨੀਵਰਸਿਟੀ ਸ੍ਰੀ ਗਜ਼ਲਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। …