
10 ਅਪ੍ਰੈਲ 2021 ਨੂੰ ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਕੀਤਾ ਜਾਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ
ਰਘਵੀਰ ਹੈਪੀ , ਬਰਨਾਲਾ, 7 ਫਰਵਰੀ 2021 10 ਅਪ੍ਰੈਲ 2021 ਨੂੰ ਜਿਲ੍ਹਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦਿੱਤੀਉਨ੍ਹਾਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਐੱਸHਏHਐੱਸ ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। …