ਰਵੀ ਸੈਣ ਬਰਨਾਲਾ, 3 ਦਸੰਬਰ 2020
ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਪੈਨਲ ਵਕੀਲਾਂ ਨਾਲ ਮਿਤੀ 02.12.2020 ਨੂੰ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ 2017 ਅਤੇ ਨਾਲਸਾ ਵਿਕਟਿਮ ਕੰਪਨਸੇਸ਼ਨ ਸਕੀਮ ਫਾਰ ਵੂਮੈਨ—2018 ਬਾਰੇ ਜਾਣਕਾਰੀ ਦਿੱਤੀ ਗਈ। ਇਸਤੋਂ ਬਾਅਦ ਉਨ੍ਹਾਂ ਵੱਲੋ੍ਹਂ ਮੀਡੀਏਸ਼ਨ ਸੈਂਟਰ ਵਿਖੇ ਨਿਯੁਕਤ ਮੀਡੀਏਟਰਾਂ ਨਾਲ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਅਤੇ ਸਾਰੇ ਮੀਡੀਏਟਰਾਂ ਨੂੰ ਹਦਾਇਤ ਕੀਤੀ ਕਿ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਉਹ ਮੀਡੀਏਸ਼ਨ ਸੈਂਟਰ ਵਿਖੇ ਚੱਲ ਰਹੇ ਕੇਸਾਂ ਨਾਲ ਸਬੰਧਤ ਪਾਰਟੀਆਂ ਦੀ ਸਹਿਮਤੀ ਨਾਲ ਆਨਲਾਈਨ ਮੀਡੀਏਸ਼ਨ ਸ਼ੁਰੂ ਕਰਨ ਤਾਂ ਜੋ ਪੈਡਿੰਗ ਕੇਸਾਂ ਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ।
ਇਸ ਤੋਂ ਬਾਅਦ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ਹਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਅਧਿਆਪਕ ਸਾਹਿਬਾਨਾਂ ਲਈ ਇੱਕ ਵੈਬੀਨਾਰਾਂ ਦਾ ਆਯੋਜਨ ਕੀਤਾ ਗਿਆ। ਇਸ ਵੈਬੀਨਾਰ ਰਾਹੀਂ ਮਾਨਯੋਗ ਸਕੱਤਰ ਵੱਲੋ੍ਹਂ ਅਧਿਆਪਕ ਸਾਹਿਬਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਕਾਨੂੰਨੀ ਸਹਾਇਤਾ ਲੈਣ ਦਾ ਤਰੀਕਾ, ਟੋਲ ਫਰੀ ਨੰਬਰ 1968 ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ 2017 ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਅਪੀਲ ਕੀਤੀ ਗਈ ਕਿ ਇਸ ਵੈਬੀਨਾਰ ਵਿੱਚ ਦਿੱਤੀ ਗਈ ਜਾਣਕਾਰੀ ਸਬੰਧੀ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਫਾਇਦਾ ਲੈ ਸਕਣ।
ਇਸ ਤੋਂ ਬਾਅਦ ਸ਼੍ਰੀ ਰੁਪਿੰਦਰ ਸਿੰਘ ਜੀ ਵੱਲੋ੍ਹਂ ਵੀਡੀਓ ਕਾਨਫਰੰਸ ਰਾਹੀਂ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਬੰਦੀਆਂ ਦੀਆਂ ਮੁਸ਼ਕਿਲਾ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਸਮੱਸਿਆਵਾਂ ਦੇ ਹੱਲ ਵੀ ਦੱਸੇ। ਇਸਤੋਂ ਇਲਾਵਾਂ ਉਨ੍ਹਾਂ ਬੰਦੀਆਂ ਨੂੰ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ, ਜਿਸਨੂੰ ਆਪਣੇ ਕੇਸ ਦੀ ਪੈਰਵਾਈ ਕਰਨ ਲਈ ਵਕੀਲ ਦੀ ਜਰੂਰਤ ਹੈ, ਉਹ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਵਕੀਲ ਸਾਹਿਬਾਨ ਦੀਆਂ ਸੇਵਾਵਾਂ ਮੁਫਤ ਵਿੱਚ ਲੈ ਸਕਦੇ ਹਨ।