ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਲੋਕਾਂ ਦਾ ਸਹਿਯੋਗ ਜਰੂਰੀ
ਹਰਪ੍ਰੀਤ ਕੌਰ ਸੰਗਰੂਰ , 3 ਦਸੰਬਰ :2020
ਸਿਵਲ ਸਰਜਨ ਸੰਗਰੂਰ ਡਾ. ਰਾਜ ਕੁਮਾਰ ਦੇ ਦਿਸਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਤੇਜਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਕੌਹਰੀਆਂ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਅੱਜ ਕੋਵਿਡ -19 ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ । ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਜਲੀ ਵਿਖੇ ਪਿ੍ਰੰਸੀਪਲ ਡਾ. ਇਕਬਾਲ ਸਿੰਘ ਦੀ ਸਹਾਇਤਾ ਨਾਲ ਸਾਰੇ ਸਟਾਫ ਦੇ ਨਮੂਨੇ ਲਏ ਗਏ।
ਇਸ ਮੌਕੇ ਜਾਣਕਾਰੀ ਦਿੰਦਿਆਂ ਫੀਮੇਲ ਮੈਡੀਕਲ ਅਫਸਰ ਡਾ. ਰਾਜਬੀਰ ਕੌਰ ਨੇ ਕਿਹਾ ਕਿ ਹੁਣ ਲੋਕ ਬਿਨਾਂ ਡਰ ਸੈਪਲ ਦੇਣ ਦੇ ਲਈ ਅੱਗੇ ਆਉਣ ਲੱਗੇ ਹਨ ਜਿਸ ਕਰਕੇ ਕੋਵਿਡ ਨੂੰ ਜਲਦੀ ਖਤਮ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕੋਰੋਨਾ ਦੀ ਸੈਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ ਬਾਕੀ ਰਹਿੰਦੇ ਲੋਕ ਵੀ ਬਿਨਾਂ ਕਿਸੇ ਡਰ ਆਪ ਚੱਲ ਕੇ ਜਾਂਚ ਕਰਵਾਉਣ।
ਉਨਾਂ ਕਿਹਾ ਕਿ ਜੇਕਰ ਸੈਂਪਲਿਗ ਵੇਲੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲਦਾ ਰਹੇਗਾ ਤਾਂ ਕੋਰੋਨਾ ਮਹਾਂਮਾਰੀ ਨੂੰ ਹਰਾਉਣਾ ਕੋਈ ਵੱਡੀ ਗੱਲ ਨਹੀ ਹੈ। ਉਨਾਂ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਮਾਸਕ ਦੀ ਵਰਤੋਂ, ਵਾਰ ਵਾਰ ਹੱਥਾਂ ਦੀ ਸਫ਼ਾਈ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ ਖਿਆਲ ਰੱਖਣਾ ਚਾਹੀਦਾ ਹੈ, ਜਿਸਦੇ ਲਈ ਸੈਂਪਲਿੰਗ ਲੈਣ ਵੇਲੇ ਸਿਹਤ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਕੋਵਿਡ-19 ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਲੋੜ ਹੈ।
ਇਸ ਮੌਕੇ ਸੁਪਰਵਾਇਜਰ ਵਿਨੋਦ ਕੁਮਾਰ, ਬੇਅੰਤ ਕੌਰ, ਦਪਿੰਦਰ ਸਿੰਘ, ਮੋਹਨ ਕੁਮਾਰ ਆਦਿ ਹਾਜਰ ਸਨ।