ਬੀ.ਟੀ.ਐਨ. ਫ਼ਾਜ਼ਿਲਕਾ 4 ਦਸੰਬਰ 2020
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡਾਂ ਅਤੇ ਟਰੱਸਟਾਂ ਦੇ ਮੁਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਜ਼ਿਲਾ ਮੈਜ਼ਿਸਟੇ੍ਰਟ ਨੇ ਦੱਸਿਆ ਕਿ ਧਾਰਮਿਕ ਸਥਾਨਾਂ ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋਣ ਦਾ ਡਰ ਬਣਿਆ ਰਹਿੰਦਾ ਹੈ। ਜਿਸ ਕਾਰਨ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਬਣਦਾ ਹੈ। ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ ਕਾਨੰੂਨ ਦੀ ਸਥਿਤੀ ਨੂੰ ਬਣਾਏ ਰੱਖਣ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਫੌਰੀ ਤੌਰ ਤੇ ਚੁੱਕਣ ਦੀ ਜ਼ਰੂਰਤ ਤਹਿਤ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਜਨਵਰੀ 2021 ਤੱਕ ਲਾਗੂ ਰਹਿਣਗੇ।