ਡਿਪਟੀ ਕਮਿਸ਼ਨਰ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਵੈਨ ਰਵਾਨਾ

Advertisement
Spread information

ਜ਼ਿਲ੍ਹੇ ਦੇ ਪੋਲੰਗ ਸਟੇਸ਼ਨਾਂ ’ਤੇ 5 ਅਤੇ 6 ਦਸੰਬਰ ਨੂੰ ਲਾਏ ਜਾਣਗੇ ਵਿਸ਼ੇਸ਼ ਕੈਂਪ: ਤੇਜ ਪ੍ਰਤਾਪ ਸਿੰਘ ਫੂਲਕਾ

ਹਰ ਯੋਗ ਵਿਅਕਤੀ ਨੂੰ ਵੋਟ ਬਣਵਾਉਣ ਦਾ ਦਿੱਤਾ ਸੱਦਾ


ਰਘਵੀਰ ਹੈਪੀ  ,ਬਰਨਾਲਾ, 5 ਦਸੰਬਰ 2020 
    ਜ਼ਿਲ੍ਹਾ ਬਰਨਾਲਾ ਵਿਚ ਨਵੀਆਂ ਵੋਟਾਂ ਬਣਵਾਉਣ ਅਤੇ ਸੁਧਾਈ ਲਈ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ  ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਕਮ ਜ਼ਿਲ੍ਹਾ ਚੋਣ ਅਫਸਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
    ਇਸ ਮੌਕੇ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਯੋਗਤਾ ਮਿਤੀ 01.01.2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਦਾ ਪ੍ਰੋਗਰਾਮ 16.11.2020 ਤੋਂ ਸ਼ੁਰੂ ਹੋ ਚੁੱਕਾ ਹੈ। ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਭਾਰਤ ਚੋਣ ਕਮਿਸ਼ਨ ਵੱਲੋਂ ਮਿਤੀ 16.11.2020 ਤੋਂ 15.12.2020 ਤੱਕ ਕਰਵਾਉਣ ਸਬੰਧੀ ਪ੍ਰੋਗਾਰਮ ਜਾਰੀ ਕੀਤਾ ਗਿਆ ਹੈ। ਇਸੇ ਤਹਿਤ ਭਲਕੇ ਮਿਤੀ 05.12.2020 (ਸ਼ਨਿੱਚਰਵਾਰ) ਅਤੇ 06.12.2020 (ਐਤਵਾਰ) ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪ ਲਾਏ ਜਾ ਰਹੇ ਹਨ। ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਪੋਲਿੰਗ ਬੂਥਾਂ ’ਤੇ ਸਬੰਧਤ ਬੀਐਲਓ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹਾਜ਼ਰ ਰਹਿ ਕੇ ਆਮ ਜਨਤਾ ਕੋਲੋਂ ਦਸਤੀ ਫਾਰਮ ਪ੍ਰਾਪਤ ਕਰਨਗੇ।  
ਇਸ ਮੌਕੇ ਚੋਣ ਕਾਨੂੰਗੋ ਮਨਜੀਤ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਮਿਤੀ 01.01.2021 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਉਸ ਨੇ ਆਪਣੀ ਅਜੇ ਤੱਕ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ ਹੈ ਤਾਂ ਉਹ ਵਿਸ਼ੇਸ਼ ਕੈਂਪਾਂ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮਿਤੀ 15 ਦਸੰਬਰ 2020 ਤੱਕ ਫਾਰਮ ਨੰ 6 ਵਿੱਚ ਵੋਟ ਬਣਾਉਣ ਲਈ ਬਿਨੈ ਪੱਤਰ ਦਿੱਤਾ ਜਾ ਸਕਦਾ ਹੈ। ਪ੍ਰਵਾਸੀ ਭਾਰਤੀ ਆਪਣੀ ਵੋਟ ਫਾਰਮ ਨੰ 6ਓ ਰਾਹੀਂ ਦਰਜ ਕਰਵਾ ਸਕਦੇ ਹਨ। ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਕਟਵਾਉਣ ਲਈ ਫਾਰਮ ਨੰ 7, ਵੋਟ ਵਿੱਚ ਦਰੁਸਤੀ ਕਰਵਾਉਣ ਲਈ ਫਾਰਮ ਨੰ 8 ਅਤੇ ਉਸੇ ਚੋਣ ਹਲਕੇ ਦੇ ਵਿੱਚ ਹੀ ਰਿਹਾਇਸ਼ ਦੀ ਤਬਦੀਲੀ ਸਬੰਧੀ ਫਾਰਮ ਨੰ 8ਓ ਵਿੱਚ ਪੇਸ਼ ਕੀਤੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੌਲ ਫ੍ਰੀ ਨੰਬਰ 1950 ’ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਜਾਗਰੂਕਤਾ ਵੈਨ ਨੂੰ ਰਵਾਨਾ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਕਮ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਡੀਡੀਪੀਓ ਸ੍ਰੀ ਸੰਜੀਵ ਕੁਮਾਰ ਸ਼ਰਮਾ, ਚੋਣ ਕਾਨੂੰਗੋ ਮਨਜੀਤ ਸਿੰਘ, ਚੋਣ ਕਲਰਕ ਗੁਰਦੀਪ ਸਿੰਘ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!