ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ ਦੇਸ਼ ‘ਚੋਂ ਮਿਲਿਆ ਪਹਿਲਾ ਰੈਂਕ

Advertisement
Spread information

ਮੁੱਖ ਮੰਤਰੀ ਨੇ ਦੇਸ਼ ਦੀਆਂ ਸਟੇਟ ਵੈਟਰਨਰੀ ਯੂਨੀਵਰਸਿਟੀਆਂ ਵਿੱਚੋਂ ਪਹਿਲਾ ਰੈਂਕ ਦੇਣ ਉਤੇ ਦਿੱਤੀ ਮੁਬਾਰਕਬਾਦ


ਏ.ਐਸ. ਅਰਸ਼ੀ , ਚੰਡੀਗੜ੍ਹ, 6 ਦਸੰਬਰ 2020 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਸਾਲ 2019 ਲਈ ਦੇਸ਼ ਦੀਆਂ ਸਟੇਟ ਵੈਟਰਨਰੀ ਯੂਨੀਵਰਸਿਟੀਆਂ ਵਿੱਚੋਂ ਪਹਿਲੇ ਨੰਬਰ ਉਤੇ ਆਉਣ ‘ਤੇ ਮੁਬਾਰਕਬਾਦ ਦਿੱਤੀ ਹੈ।
ਗੁਰੂ ਅੰਗਦ ਦੇਵ ਯੂਨੀਵਰਸਿਟੀ ਨੂੰ ਪਹਿਲਾ ਰੈਂਕ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈ ਸੀ ਏ ਆਰ), ਨਵੀਂ ਦਿੱਲੀ ਦੀ ਸਿੱਖਿਆ ਡਿਵੀਜ਼ਨ ਵੱਲੋਂ ਦਿੱਤਾ ਗਿਆ ਹੈ।
ਆਪਣੇ ਵਧਾਈ ਸੰਦੇਸ਼ ਵਿਚ ਮੁੱਖ ਮੰਤਰੀ ਨੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਨਾਲ ਯੋਗਦਾਨ ਪਾਉਣ ਵਾਲੇ ਫੈਕਲਟੀ ਅਤੇ ਹੋਰ ਸਟਾਫ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਇਸ ਸਨਮਾਨ ਪ੍ਰਾਪਤ ਕਰਨ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਦੇ ਯੋਗਦਾਨ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ।ਮੁੱਖ ਮੰਤਰੀ ਨੇ ਇਸ ਸਨਮਾਨ ਨੂੰ ਭਰਪੂਰ ਸੰਤੁਸ਼ਟੀ ਅਤੇ ਮਾਣ ਵਾਲੀ ਗੱਲ ਕਰਾਰ ਦਿੰਦਿਆ ਕਿਹਾ ਕਿ ਯੂਨੀਵਰਸਿਟੀ ਨੇ ਵੈਟਰਨਰੀ, ਡੇਅਰੀ ਤੇ ਮੱਛੀ ਪਾਲਣ ਖੇਤਰ ਵਿੱਚ ਆਪਣੀ ਨਿਰੰਤਰ ਖੋਜ ਅਤੇ ਵਿਕਾਸ ਸਦਕਾ ਰੈਂਕਿੰਗ ਸਥਿਤੀ ਵਿੱਚ ਸੁਧਾਰ ਕੀਤਾ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਗੁਣਵੱਤਾ ਤੇ ਗਿਣਾਤਮਕਤਾ ਦੇ ਮਾਮਲੇ ਵਿੱਚ ਸੂਬੇ ਭਰ ਵਿੱਚ ਦੁੱਧ ਉਤਪਾਦਨ ਵਧਾਉਣ ਤੋਂ ਇਲਾਵਾ ਦੁਧਾਰੂ ਪਸ਼ੂਆਂ ਦੀ ਨਸਲ ਦੇ ਮਿਆਰ ਵਿੱਚ ਹੋਰ ਸੁਧਾਰ ਲਈ ਆਪਣੀ ਖੋਜ ਤੇ ਵਿਕਾਸ ਦਾ ਕੰਮ ਜਾਰੀ ਕਰੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਯੂਨੀਵਰਸਿਟੀ ਆਪਣੇ ਹੁਨਰ ਵਿਕਾਸ ਪ੍ਰੋਗਰਾਮਾਂ ਰਾਹੀਂ ਕਿਸਾਨਾਂ ਨੂੰ ਡੇਅਰੀ, ਮੁਰਗੀ ਪਾਲਣ, ਸੂਰ ਪਾਲਣ, ਮੱਛੀ ਪਾਲਣ ਅਤੇ ਸ਼ਹਿਦ ਦੀਆਂ ਮੱਖੀਆਂ ਪਾਲਣ ਜਿਹੇ ਸਹਾਇਕ ਖੇਤੀ ਧੰਦਿਆਂ ਲਈ ਸੂਬੇ ਦੇ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਮੋਹਰੀ ਰੋਲ ਨਿਭਾਏਗੀ ਤਾਂ ਕਿ ਕਿਸਾਨਾਂ ਦੀ ਆਮਦਨ ਵੱਧ ਸਕੇ ਕਿਉਂ ਜੋ ਰਵਾਇਤੀ ਖੇਤੀ ਦੀ ਪੈਦਾਵਾਰ ਦੀਆਂ ਕੀਮਤਾਂ ਲਾਹੇਵੰਦ ਨਾ ਹੋਣ ਕਾਰਨ ਕਿਸਾਨ ਪਹਿਲਾ ਹੀ ਗੰਭੀਰ ਖੇਤੀ ਸੰਕਟ ਨਾਲ ਜੂਝ ਰਹੇ ਹਨ।
ਇਹ ਜ਼ਿਕਰਯੋਗ ਹੈ ਕਿ ਸਾਰੀਆਂ 67 ਖੇਤੀਬਾੜੀ ਯੂਨੀਰਸਿਟੀਆਂ, ਵੈਟਰਨਰੀ ਯੂਨੀਵਰਸਿਟੀਆਂ ਅਤੇ ਆਈ.ਸੀ.ਏ.ਆਰ. ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦਾ ਭਾਰਤ ਵਿੱਚ 7ਵਾਂ ਰੈਂਕ ਹੈ। ਇਹ ਰੈੰਕਿੰਗ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪ੍ਰੋਫਾਈਲ, ਵਿਦਿਆਰਥੀ ਲਈ ਨੌਕਰੀਆਂ, ਖੋਜ ਕਾਰਜ ਅਤੇ ਤਕਨਾਲੋਜੀ ਤਿਆਰ ਕਰਨ ਅਤੇ ਕਿਸਾਨਾਂ ਨੂੰ ਤਬਦੀਲ ਕਰਨ, ਵਸੀਲਿਆਂ ਦੀ ਪੈਦਾਵਾਰ ਅਤੇ ਲਿੰਕੇਜ ਸਮੇਤ ਵੱਖ ਵੱਖ ਮਾਪਦੰਡਾਂ ਉਤੇ ਆਧਾਰਿਤ ਹੈ।
ਇਹ ਵੀ ਦੱਸਣਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਵੀ ਸਾਲ 2019 ਲਈ ਆਈ.ਸੀ.ਏ.ਆਰ. ਵੱਲੋਂ ਖੇਤੀਬਾੜੀ ਯੂਨੀਰਸਿਟੀਆਂ ਵਿੱਚੋਂ ਦੂਜਾ ਸਥਾਨ ਹਾਸਲ ਹੋਇਆ ਹੈ।

Advertisement
Advertisement
Advertisement
Advertisement
Advertisement
error: Content is protected !!