ਸਰਸਰੀ ਸੁਧਾਈ ਮੁਹਿੰਮ: ਹਲਕਾ ਮਹਿਲ ਕਲਾਂ ਵਿਚ ਜਾਗਰੂਕਤਾ ਵੈਨ ਰਾਹੀਂ ਪ੍ਰਚਾਰ ਜਾਰੀ

Advertisement
Spread information

ਮਿਤੀ 15 ਦਸੰਬਰ ਤੱਕ ਜਾਰੀ ਰਹੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ

ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਦਰੁਸਤੀ ਲਈ ਬੀਐਲਓ, ਚੋਣ ਰਜਿਸਟੇ੍ਸ਼ਨ ਅਫਸਰ ਜਾਂ ਜ਼ਿਲ੍ਹਾ ਚੋਣ ਦਫਤਰ ਵਿਖੇ ਕੀਤਾ ਜਾਵੇ ਸੰਪਰਕ


ਗੁਰਸੇਵਕ ਸਹੋਤਾ ਮਹਿਲ ਕਲਾਂ, 7 ਦਸੰਬਰ 2020 
      ਜ਼ਿਲ੍ਹਾ ਬਰਨਾਲਾ ਵਿਚ ਨਵੀਆਂ ਵੋਟਾਂ ਬਣਵਾਉਣ ਅਤੇ ਸੁਧਾਈ ਲਈ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਮੁਹਿੰਮ ਤਹਿਤ ਭਾਰਤੀ ਚੋਣ ਕਮਿਸ਼ਨ ਦੇ ਪ੍ਰੋਗਰਾਮ ਦੇ ਮੱਦੇਨਜ਼ਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਕਮ ਜ਼ਿਲ੍ਹਾ ਚੋਣ ਅਫਸਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੋਣ ਹਲਕਾ 104-ਮਹਿਲ ਕਲਾਂ ਵਿਚ ਮੋਬਾਈਲ ਵੈਨ ਰਾਹੀਂ ਵੋਟਰ ਜਾਗਰੂਕਤਾ ਵੈਨ ਚਲਾਈ ਜਾ ਰਹੀ ਹੈ।
    ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਵੀਪ ਨੋਡਲ ਅਫਸਰ ਕਮ ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਮਹਿਲ ਕਲਾਂ ਹਲਕੇ ਦੇ ਸਾਰੇ ਪਿੰਡਾਂ ਵਿਚ ਜਾਗਰੂਕਤਾ ਮੋਬਾਈਲ ਵੈਨ ਚਲਾਈ ਗਈ ਹੈ, ਜਿਸ ਰਾਹੀਂ ਯੋਗਤਾ ਮਿਤੀ 01.01.2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਪ੍ਰਚਾਰ ਕੀਤਾ ਜਾ ਰਿਹਾ ਹੈ।
    ਉਨ੍ਹਾਂ ਦੱਸਿਆ ਕਿ ਇਹ ਸੁਧਾਈ ਮਿਤੀ 15 ਦਸੰਬਰ ਤੱਕ ਜਾਰੀ ਰਹੇਗੀ, ਇਸ ਦੌਰਾਨ ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਦਰੁਸਤੀ ਕਰਵਾਉਣ ਲਈ ਫਾਰਮ ਭਰੇ ਜਾ ਸਕਦੇ ਹਨ। ਇਸ ਸਬੰਧੀ ਬਿਨੈਕਾਰ ਬੂਥ ਲੈਵਲ ਅਫਸਰ, ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜਾਂ ਜ਼ਿਲ੍ਹਾ ਚੋਣ ਦਫਤਰ (ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਜੀ ਮੰਜ਼ਿਲ੍ਹ) ’ਚ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਮਿਤੀ 05.12.2020 (ਸ਼ਨਿੱਚਰਵਾਰ) ਅਤੇ 06.12.2020 (ਐਤਵਾਰ) ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸਪੈਸ਼ਲ ਕੈਂਪ ਵੀ ਲਾਏ ਗਏ ਹਨ।
ਇਸ ਮੌਕੇ ਚੋਣ ਕਾਨੂੰਗੋ ਮਨਜੀਤ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਮਿਤੀ 01.01.2021 ਨੂੰ 18 ਸਾਲ ਦੀ ਉਮਰ ਪੂਰੀ ਕਰਦਾ ਹੈ ਅਤੇ ਉਸ ਨੇ ਆਪਣੀ ਅਜੇ ਤੱਕ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ ਹੈ ਤਾਂ ਉਹ ਆਪਣੀ ਵੋਟ ਜ਼ਰੂਰ ਬਣਵਾਏ। ਵਧੇਰੇ ਜਾਣਕਾਰੀ ਲਈ ਟੌਲ ਫ੍ਰੀ ਨੰਬਰ 1950 ’ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਅੱਜ ਮੋਬਾਈਲ ਵੈਨ ਰਾਹੀਂ ਪਿੰਡ ਖਿਆਲੀ, ਸਾਹੌਰ, ਸਹਿਜੜਾ, ਮਹਿਲ ਕਲਾਂ, ਕ੍ਰਿਪਾਲ ਸਿੰਘ ਵਾਲਾ, ਕਲਾਲ ਮਾਜਰਾ, ਧਨੇਰ ਤੇ ਮੂੰਮ ਵਿਚ ਜਾਗਰੂਕਤਾ ਪ੍ਰਚਾਰ ਕੀਤਾ ਗਿਆ।

Advertisement
Advertisement
Advertisement
Advertisement
Advertisement
error: Content is protected !!