ਵਧੀਕ ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਵਿੱਚ ਕੀਤੀ ਸ਼ਿਰਕਤ
ਅਜੀਤ ਸਿੰਘ ਕਲਸੀ ,ਬਰਨਾਲਾ, 7 ਦਸੰਬਰ 2020
ਜ਼ਿਲਾ ਰੈਡ ਕਰਾਸ ਸੁਸਾਇਟੀ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪਹਿਲੀ ਜਮਾਤ ਤੋਂ ਬਾਰਵੀਂ ਤੱਕ ਪੜ ਰਹੇ 50 ਦਿਵਿਆਂਗ ਬੱਚਿਆਂ ਨੂੰ ਅੱਜ ਸਥਾਨਕ ਰਾਮ ਬਾਗ ਦੇ ਸ਼ਾਂਤੀ ਹਾਲ ਵਿਖੇ ਉਨਾਂ ਦੀ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੇ ਸਹਾਇਕ ਉਪਕਰਣਾਂ ਦੀ ਵੰਡ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਆਦਿਤਿਆ ਡੇਚਲਵਾਲ ਨੇ ਸ਼ਿਰਕਤ ਕੀਤੀ।
ਇਸ ਮੌਕੇ ਸ਼੍ਰੀ ਡੇਚਲਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਬੱਚੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸਾਨੂੰ ਇਨਾਂ ਬਾਰੇ ਕਿਸੇ ਕਿਸਮ ਦਾ ਭੇਦਭਾਵ ਨਾ ਰੱਖਣ ਦੀ ਬਜਾਏ ਇਨਾਂ ਦੀ ਵੱਧ ਤੋਂ ਵੱਧ ਮੱਦਦ ਕਰਨੀ ਚਾਹੀਦੀ ਹੈ ਤਾਂ ਜੋ ਇਹ ਬੱਚੇ ਆਪਣੀਆਂ ਮੰਜਲਾਂ ਤੱਕ ਪਹੁੰਚਣ ਲਈ ਕਿਸੇ ਕਿਸਮ ਦੀ ਕਮੀ ਮਹਿਸੂਸ ਨਾ ਕਰਨ। ਉਨਾਂ ਇਸ ਮੌਕੇ ਇਨਾਂ ਬੱਚਿਆਂ ਨੂੰ ਆਪਣੀ ਪੜਾਈ ਦੇ ਨਾਲ-ਨਾਲ ਖੇਡਾਂ, ਕਲਚਰਲ ਗਤੀਵਿਧੀਆਂ ਆਦਿ ਵਿੱਚ ਭਾਗ ਲੈਣ ਲਈ ਉਤਸਾਹਿਤ ਵੀ ਕੀਤਾ।
ਉਨਾਂ ਬੱਚਿਆਂ ਦੇ ਨਾਲ ਆਏ ਉਨਾਂ ਦੇ ਮਾਪਿਆਂ ਦੀ ਸ਼ਲਾਘਾ ਕਰਦਿਆਂ ਉਨਾਂ ਕਿਹਾ ਕਿ ਇਨਾਂ ਬੱਚਿਆਂ ਨੂੰ ਇਹ ਮਾਪੇ ਸਾਂਭ-ਸੰਭਾਲ ਕਰਕੇ ਆਪਣੀਆਂ ਮੰਜਲਾਂ ਤੱਕ ਪਹੁੰਚਾਉਣ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ। ਇਸ ਸਮਾਗਮ ਵਿੱਚ 8 ਵੱਡੀਆਂ ਵੀਲ ਚੇਅਰ, 3 ਛੋਟੀਆਂ ਵੀਲ ਚੇਅਰ, 5 ਸੀ.ਪੀ.ਚੇਅਰ, 1 ਟ੍ਰਾਈ ਸਾਈਕਲ, 13 ਐਮ.ਆਰ.ਕਿੱਟਾਂ, 12 ਹੀਰਿੰਗ ਏਡ, 3 ਰੋਲੇਟਰ ਵੱਡੇ, 2 ਸਮਾਰਟ ਕੇਨ, 2 ਸਟਿੱਕਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਰਾਮ ਬਾਗ ਕਮੇਟੀ ਵੱਲੋਂ ਸਮਾਗਮ ਵਿੱਚ ਪਹੁੰਚਣ ਵਾਲਿਆਂ ਲਈ ਪ੍ਰਬੰਧ ਕੀਤਾ ਗਿਆ ਅਤੇ ਮੈਡਮ ਰਪਿੰਦਰਜੀਤ ਕੌਰ ਵੱਲੋਂ ਬੱਚਿਆਂ ਲਈ ਰਿਫਰੈਸਮੈਂਟ ਵੀ ਦਿੱਤੀ ਗਈ।
ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਸ਼੍ਰੀ ਸਰਵਣ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ, ਜ਼ਿਲਾ ਸਪੈਸ਼ਲ ਐਜੂਕੇਟਰ ਮੁਹੰਮਦ ਰਿਜ਼ਵਾਨ, ਡੀਐਸਟੀਟੀ ਭੁਪਿੰਦਰ ਸਿੰਘ, ਡਾ. ਸੰਜੇ ਫਿਜੀਓਥਰੈਪਿਸ਼ਟ, ਲਲਿਤ ਕੁਮਾਰ, ਆਈਈਆਰਟੀ ਦਵਿੰਦਰ ਕੌਰ,ਸਪਨਾ ਸ਼ਰਮਾ, ਮੀਨਾ ਰਾਣੀ, ਰਮਨਦੀਪ ਸਿੰਘ, ਰਜਿੰਦਰ ਸਿੰਘ ਨਿੱਜਰ, ਆਈਈਵੀ ਅਵਤਾਰ ਸਿੰਘ, ਜਗਸੀਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਕੌਰ, ਰੋਜ਼ੀ, ਰੰਜੂ ਬਾਲਾ ਆਦਿ ਹਾਜ਼ਰ ਸਨ।