ਹਰਪ੍ਰੀਤ ਕੌਰ ਸੰਗਰੂਰ, 07 ਦਸੰਬਰ:2020
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 12 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਉਨਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 8 ਮਰੀਜ਼ਾਂ ਨੇ ਹੋਮਆਈਸੋਲੇਸ਼ਨ ਅਤੇ 4 ਮਰੀਜ਼ਾਂ ਨੇ ਸੰਸਥਾਗਤ ਇਲਾਜ਼ ਦੌਰਾਨ ਕਰੋਨਾ ਨੂੰ ਹਰਾ ਕੇ ਫਤਿਹ ਹਾਸਿਲ ਕੀਤੀ। ਉਨਾਂ ਤਦੰਰੁਸਤ ਹੋਏ ਵਿਅਕਤੀਆ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ।
ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ, ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣਾ ਯਕੀਨੀ ਬਣਾਇਆ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।