ਗ਼ਲਤੀ ਦਾ ਅਹਿਸਾਸ ਕਰਵਾ ਕੇ ਭਵਿੱਖ ‘ਚ ਗ਼ਲਤੀ ਨਾ ਕਰਨ ਦਾ ਪ੍ਰਣ ਕਰਵਾਇਆ
ਰਿਚਾ ਨਾਗਪਾਲ ਪਟਿਆਲਾ, 9 ਦਸੰਬਰ:2020
ਪਟਿਆਲਾ ਪੁਲਿਸ ਵੱਲੋਂ ਐਸ.ਐਸ.ਪੀ. ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਹਗੀਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਤੇਜ ਰਫ਼ਤਾਰ ਵਾਹਨ ਚਾਲਕਾਂ ਅਤੇ ਜੈਬਰਾ ਕਰਾਸਿੰਗ ਦੀ ਉਲੰਘਣਾ ਕਰਨ ਵਾਲਿਆਂ ਨੂੰ ਗੁਲਾਬ ਦੇ ਫੁੱਲ ਦੇ ਕੇ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਗ਼ਲਤੀ ਦਾ ਅਹਿਸਾਸ ਵੀ ਕਰਾਇਆ ਤਾਂ ਜੋ ਉਹ ਭਵਿੱਖ ਵਿੱਚ ਦੁਬਾਰਾ ਗ਼ਲਤੀ ਨਾ ਕਰਨ।ਡੀ.ਐਸ.ਪੀ. ਟ੍ਰੈਫਿਕ ਅੱਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਐਸ.ਪੀ. ਟ੍ਰੈਫਿਕ ਪਲਵਿੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਇਸ ਰੋਜ਼ਾਨਾ ਪ੍ਰੋਗਰਾਮ ਅਨੁਸਾਰ ਅੱਜ ਸੱਤਵੇ ਦਿਨ ਜ਼ਿਲ੍ਹੇ ਦੇ ਸਾਰੇ ਟ੍ਰੈਫ਼ਿਕ ਇੰਚਾਰਜਾਂ ਰਾਹੀਂ ਵਾਹਨ ਚਾਲਕਾਂ ਨੂੰ ਨਿਵੇਕਲੇ ਢੰਗ ਨਾਲ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਗ੍ਰਾਮ ਮਿਤੀ 13 ਦਸੰਬਰ 2020 ਤੱਕ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।