ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ 31 ਕਰੋੜ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ

Advertisement
Spread information

ਸੰਗਰੂਰ ਸ਼ਹਿਰ ਨੂੰ ਸੀਵਰੇਜ ਲਾਇਨ ਨਾਲ ਜੋੜ ਕੇ ਗਲੀਆਂ ਦੀ ਵੀ ਇੰਟਰਲਾਕਿੰਗ ਟਾਇਲਾਂ ਨਾਲ ਬਦਲੀ ਜਾਵੇਗੀ ਨੁਹਾਰ: ਸਿੰਗਲਾ

ਵਿਰਾਸਤੀ ਬਾਨਾਸਰ ਬਾਗ ਦੀ ਰਵਾਇਤੀ ਦਿੱਖ ਬਹਾਲ ਕਰਨ ਲਈ 2.5 ਕਰੋੜ ਰੁਪਏ ਹੋਰ ਕੀਤੇ ਮਨਜ਼ੂਰ: ਕੈਬਨਿਟ ਮੰਤਰੀ


ਰਿੰਕੂ ਝਨੇੜੀ  , ਸੰਗਰੂਰ, 11 ਦਸੰਬਰ:2020 
              ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਤਕਰੀਬਨ 31 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਅੱਜ ਦਸ਼ਮੇਸ ਨਗਰ ਵਾਰਡ ਨੰਬਰ 12 ਤੋਂ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਕੰਮਾਂ ’ਚ ਸੀਵਰੇਜ ਪਾਇਪਲਾਇਨ ਦੇ ਨਾਲ-ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਤੇ ਗਲੀਆਂ ’ਚ ਇੰਟਰਲਾਕਿੰਗ ਟਾਇਲਾਂ ਲਗਵਾਉਣ ਦਾ ਕੰਮ ਕਰਵਾਇਆ ਜਾਵੇਗਾ ਤਾਂ ਜੋ ਸੰਗਰੂਰ ਸ਼ਹਿਰ ਦੀ ਨੁਹਾਰ ਬਦਲੀ ਜਾ ਸਕੇ।
ਸ਼੍ਰੀ ਸਿੰਗਲਾ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ ਜਿਸ ਤਹਿਤ ਵੱਖ-ਵੱਖ ਪ੍ਰੋਜੈਕਟਾਂ ਹੇਠ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਪਾਸ ਕੀਤੇ ਗਏ ਪ੍ਰੋਜੈਕਟਾਂ ’ਚ ਸ਼ਹਿਰ ਦੇ ਬਹੁਤ ਸਾਰੇ ਇਲਾਕਿਆਂ ’ਚ ਸੀਵਰੇਜ ਤੇ ਗਲੀਆਂ ਪਾਉਣ ਦਾ ਕੰਮ ਸ਼ਾਮਲ ਨਹੀਂ ਕੀਤਾ ਗਿਆ ਸੀ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਉਨਾਂ ਦੀ ਪਾਰਟੀ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਸੰਗਰੂਰ ਸ਼ਹਿਰ ਦੇ ਸਾਰੇ ਇਲਾਕਿਆਂ ਨੂੰ ਸੀਵਰੇਜ ਨਾਲ ਜੋੜਨ ਤੇ ਪੱਕੀਆਂ ਗਲੀਆਂ ਬਣਾਉਣ ਲਈ ਪ੍ਰੋਜੈਕਟ ਦੁਬਾਰਾ ਸੋਧ ਕੇ ਮਨਜ਼ੂਰ ਕਰਵਾਇਆ ਗਿਆ।
ਸ੍ਰੀ ਸਿੰਗਲਾ ਨੇ ਕਿਹਾ ਕਿ ਕਲੋਨੀ ਵਾਸੀਆਂ ਦੀ ਚਿਰੋਕਨੀ ਮੰਗ ਸੀ ਕਿ ਇਨਾਂ ਗਲੀਆਂ ਦੀ ਹਾਲਤ ਸੁਧਾਰੀ ਜਾਵੇ ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਇਹ ਗਲੀਆਂ ਬਣਵਾਈਆਂ ਜਾ ਰਹੀਆਂ ਹਨ। ੳਨਾਂ ਕਿਹਾ ਕਿ ਹਲਕਾ ਸੰਗਰੂਰ ਦੀ ਨੁਹਾਰ ਬਦਲਣ ’ਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇੰਟਰਲਾਕਿੰਗ ਟਾਇਲਾ ਨਾਲ ਹੋਣ ਵਾਲੇ ਗਲੀਆਂ ਦੇ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਲਈ ਸਬੰਧਤ ਵਿਭਾਗ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸੰਗਰੂਰ ਸ਼ਹਿਰ ਵਿੱਚ 100 ਫੀਸਦੀ ਸੀਵਰੇਜ਼ ਅਤੇ ਵਾਟਰ ਸਪਲਾਈ ਯਕੀਨੀ ਬਨਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਸਕੂਲਾਂ, ਕਾਲਜਾਂ, ਕਮਿਊਨਿਟੀ ਸੈਂਟਰਾਂ ਦੀ ਦਿੱਖ ਸਵਾਰੀ ਜਾ ਚੁੱਕੀ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਤੇ ਹੋਰ ਬੁਨਿਆਦੀ ਢਾਂਚੇ ’ਚ ਸੁਧਾਰ ਕਰਨ ਦੇ ਨਾਲ-ਨਾਲ ਸੰਗਰੂਰ ਸ਼ਹਿਰ ਦੇ ਵਿਰਸੇ ਤੇ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਦਾ ਬੀੜਾ ਵੀ ਉਨਾਂ ਦੀ ਸਰਕਾਰ ਵੱਲੋਂ ਚੁੱਕਿਆ ਗਿਆ ਹੈ। ਉਨਾਂ ਕਿਹਾ ਕਿ ਬਾਨਾਸਰ ਬਾਗ ਦੀ ਰਵਾਇਤੀ ਦਿੱਖ ਬਹਾਲ ਕਰਨ ਲਈ ਉਨਾਂ 2.5 ਕਰੋੜ ਰੁਪਏ ਹੋਰ ਮਨਜ਼ੂਰ ਕਰਵਾਏ ਹਨ ਤਾਂ ਜੋ ਸੰਗਰੂਰ ਸ਼ਹਿਰ ਨੂੰ ਹੋਰ ਸੋਹਣਾ ਬਣਾਇਆ ਜਾ ਸਕੇ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਨਿਲ ਕੁਮਾਰ ਘੀਚਾ, ਪੰਜਾਬ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਚੇਅਰਮੈਨ ਇੰਮਪੂਰਵਮੈਂਟ ਟਰੱਸਟ ਦੇ ਨਰੇਸ਼ ਗਾਬਾ, ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਸੁਨੀਤਾ ਸ਼ਰਮਾ, ਸ਼ਕਤੀਜੀਤ ਸਿੰਘ ਸਮੇਤ ਹੋਰ ਆਗੂ ਅਤ ਅਧਿਕਾਰੀ ਹਾਜ਼ਰ ਸਨ

Advertisement
Advertisement
Advertisement
Advertisement
Advertisement
error: Content is protected !!