ਸਵੈ ਰੁਜ਼ਗਾਰ ਸਕੀਮ- ਲੋਨ ਮੁਹੱਈਆ ਕਰਵਾਉਣ ਲਾਇਆ ਲੋਨ ਮੇਲਾ

Advertisement
Spread information

ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਵੱਖ-ਵੱਖ ਸਟਾਲਾਂ ਦਾ ਜਾਇਜ਼ਾ

390 ਪ੍ਰਾਰਥੀਆਂ ਵੱਲੋ ਸਵੈ-ਰੋਜ਼ਗਾਰ ਸਕੀਮ ਤਹਿਤ ਲੋਨ ਲਈ ਕੀਤਾ ਗਿਆ ਅਪਲਾਈ


ਰਵੀ ਸੈਣ  ਬਰਨਾਲਾ, 17 ਦਸੰਬਰ 2020 

          ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਸਕੀਮ ਤਹਿਤ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਥਾਨਕ ਸਰਕਾਰੀ ਆਈ.ਟੀ.ਆਈ (ਲੜਕੇ) ਵਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਲੋਨ ਮੁਹੱਈਆ ਕਰਵਾਉਣ ਤਹਿਤ ਲੋਨ ਮੇਲਾ ਲਗਾਇਆ ਗਿਆ। ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਅਦਿੱਤਿਆ ਡੇਚਲਵਾਲ ਵਲੋਂ ਸ਼ਿਰਕਤ ਕੀਤੀ ਗਈ।

Advertisement

        ਇਸ ਲੋਨ ਮੇਲੇ ’ਚ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਜਿਨ੍ਹਾਂ ’ਚ ਸਟੇਟ ਬੈਂਕ ਆਫ ਇੰਡੀਆ, ਐਚ.ਡੀ.ਐਫ.ਸੀ., ਪੰਜਾਬ ਐਂਡ ਸਿੰਧ ਬੈਂਕ, ਕੇਨਰਾ ਬੈਂਕ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ’ਚੋਂ ਜ਼ਿਲ੍ਹਾ ਉਦਯੋਗ ਕੇਂਦਰ ਬਰਨਾਲਾ ਐਟ ਮਲੇਰਕੋਟਲਾ, ਡੇਅਰੀ ਵਿਭਾਗ, ਬੈਕਇੰਨਕੋ, ਐਸ.ਸੀ.ਐਫ.ਸੀ. ਕਾਰਪੋਰੇਸ਼ਨ, ਮੱਛੀ ਪਾਲਣ ਵਿਭਾਗ ਵੱਲੋਂ ਹਿੱਸਾ ਲੈ ਕੇ ਆਪੋ-ਆਪਣੇ ਲੋਨ ਸਟਾਲ ਲਗਾਏ ਗਏ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਇਨ੍ਹਾਂ ਸਟਾਲਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਬੇਰੁਜ਼ਗਾਰਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਜਲਦ ਤੋਂ ਜਲਦ ਲੋਨ ਮੁਹੱਈਆ ਕਰਵਾਏ ਜਾਣ ਤਾਂ ਜੋ ਬੇਰੁਜ਼ਗਾਰ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।

        ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਇਸ ਲੋਨੇ ਮੇਲੇ ’ਚ ਲੱਗਭੱਗ 450 ਦੇ ਕਰੀਬ ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇਨ੍ਹਾਂ ’ਚੋਂ 390 ਪ੍ਰਾਰਥੀਆਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ ਤਹਿਤ ਲੋਨ ਲਈ ਅਪਲਾਈ ਕੀਤਾ ਗਿਆ।

Advertisement
Advertisement
Advertisement
Advertisement
Advertisement
error: Content is protected !!