ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਾਰਵਾਈ ਦੀ ਕੀਤੀ ਕਰੜੀ ਨਿੰਦਿਆ
ਹਰਪ੍ਰੀਤ ਕੌਰ, ਸੰਗਰੂਰ 19 ਦਸੰਬਰ 2020
ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਅਤੇ ਆੜਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਕਾਲੜਾ ਦੇ ਘਰ ਵੱਡੀ ਗਿਣਤੀ ਵਿੱਚ ਪੁਲਿਸ ਬਲਾਂ ਨੂੰ ਨਾਲ ਲੈ ਕੇ ਅਚਾਨਕ ਰੇਡ ਕਰ ਦਿੱਤੀ । ਇਨਕਮ ਟੈਕਸ ਵਿਭਾਗ ਦੀ ਇਸ ਕਾਰਵਾਈ ਦੇ ਖਿਲਾਫ ਆੜ੍ਹਤੀਆ ‘ਚ ਭਾਰੀ ਰੋਸ ਫੈਲ ਗਿਆ ਹੈ। ਇਸ ਕਾਰਵਾਈ ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਸਾਨ ਵਿਰੋਧੀ ਤਿੰਨ ਬਿੱਲਾਂ ਦੇ ਖਿਲਾਫ ਮੋਦੀ ਸਰਕਾਰ ਵਿਰੁੱਧ ਖੁੱਲ੍ਹ ਕੇ ਕਿਸਾਨਾਂ ਦਾ ਸਮੱਰਥਨ ਕੀਤਾ। ਜਿਸ ਤੋਂ ਖਫਾ ਹੋਈ ਮੋਦੀ ਸਰਕਾਰ ਨੇ ਐਸੋਸੀਏਸ਼ਨ ਦੇ ਪ੍ਰਧਾਨ ਤੇ ਇਨਕਮ ਟੈਕਸ ਦੀ ਕਾਰਵਾਈ ਕਰਕੇ ਦਬਾਅ ਪਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਦੀ ਇਹ ਕਾਰਵਾਈ ਬਦਲਾਖੋਰੀ ਤਹਿਤ ਕੀਤੀ ਗਈ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂਆਂ ਮਹੇਸ਼ ਲੋਟਾ, ਕੁਲਦੀਪ ਧਰਮਾਂ ਆਦਿ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।