ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਵਰਦਾਨ ਸਾਬਿਤ ਹੋਈ ਟੈਬਲੈਟਸ ਦੀ ਸਹੂਲਤ-ਤੂਰ

Advertisement
Spread information
ਰਵੀ ਸੈਣ  ਬਰਨਾਲਾ,22 ਦਸੰਬਰ 2020
             ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਡਿਜ਼ੀਟਲ ਸਹੂਲਤਾਂਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ 22 ਸਕੂਲਾਂ ਨੂੰ 877 ਟੈਬਲਟ ਪ੍ਰਦਾਨ ਕੀਤੇ ਗਏ ਹਨ।ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਹਰ ਜਿਲ੍ਹੇ ਵਿੱਚੋਂ ਸਕੂਲਾਂ ਦੀ ਚੋਣ ਕਰਕੇ ਟੈਬਲੈਟਸ ਪ੍ਰਦਾਨ ਕੀਤੇ ਗਏ ਹਨ।
              ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਬੀਤੇ ਦਿਨੀ ਸਮਾਰਟ ਮੋਬਾਈਲ ਵੰਡ ਦੇ ਦੂਜੇ ਗੇੜ ਸਮੇਂ ਮੁੱਖ ਮੰਤਰੀ ਵੱਲੋਂ ਵਰਚੂਅਲ ਤਰੀਕੇ ਨਾਲ ਰਾਜ ਪੱਧਰੀ ਸਮਾਗਮ ਦੌਰਾਨ ਵਿਦਿਆਰਥੀਆਂ ਦੀ ਸਹੂਲਤ ਲਈ ਸਰਕਾਰੀ ਸਕੂਲਾਂ ਨੂੰ ਟੈਬਲੈਟਸ ਵੰਡਣ ਦੀ ਵੀ ਸ਼ੁਰੂਆਤ ਕੀਤੀ ਗਈ ਸੀ।ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਨੂੰ 37 ਟੈਬਲੈਟਸ ਮੁਹੱਈਆ ਕਰਵਾਏ ਗਏ ਸਨ। ਜਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਟੈਬਲੈਟਸ ਵਿਦਿਆਰਥੀਆਂ ਦੀ ਵਿੱਦਿਅਕ ਪ੍ਰੀਖਿਆ ਅਤੇ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਰਦਾਨ ਸਿੱਧ ਹੋ ਰਹੇ ਹਨ।ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ। ਇਸੇ ਤਹਿਤ ਹੀ ਟੈਬਲਟ ਮਿਲਣ ਨਾਲ ਵਿਦਿਆਰਥੀਆਂ ਨੂੰ ਅਸਾਨ ਅਤੇ ਤਾਜ਼ਾ-ਤਾਰੀਨ ਵਿੱਦਿਅਕ ਸਮੱਗਰੀ ਅਤੇ ਵਿਧੀਆਂ ਨਾਲ ਪੜ੍ਹਨ ਦਾ ਅਵਸਰ ਮਿਲੇਗਾ। ਟੈਬਲੈਟਸ ਪ੍ਰਾਪਤ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਕੁਮਾਰ ਸਟੇਟ ਅਵਾਰਡੀ ਨੇ ਦੱਸਿਆ ਕਿ ਸਕੂਲ ਦੇ ਵਾਈ ਫਾਈ ਇੰਟਰਨੈੱਟ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਅਗਵਾਈ ਹੇਠ ਟੈਬਲੈਟਸ ਇਸਤੇਮਾਲ ਕਰਨ ਲਈ ਦਿੱਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਸਕੂਲ ‘ਚ ਟੈਬਲਟ ਦੀ ਸਹੂਲਤ ਉਪਲਬਧ ਹੋਣ ਨਾਲ ਵਿਦਿਆਰਥੀਆਂ ‘ਚ ਗਣਿਤ ਵਿਸ਼ਾ ਪੜ੍ਹਨ ਦੀ ਰੁਚੀ ਵੀ ਵਧੇਗੀ ਅਤੇ  ਵਿਦਿਆਰਥੀ ਸਰਲ ਵਿਧੀਆਂ ਨਾਲ ਗਣਿਤ ਵਿਸ਼ੇ ‘ਚ ਜਲਦੀ ਮੁਹਾਰਤ ਹਾਸਲ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਵਿਸ਼ਵਾਸ਼ ਪ੍ਰਗਟ ਕੀਤਾ ਕਿ ਉਨ੍ਹਾਂ ਦੇ ਸਕੂਲ ਦੇ ਗਣਿਤ ਅਧਿਆਪਕ ਆਪਣੇ ਵਿਸ਼ੇ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਪੜ੍ਹਾਉਣਗੇ। ਟੈਬਲੈਟਸ ਨਾਲ ਪੜ੍ਹਾਈ ਕਰਨ ਵਾਲੇ ਸਕੂਲ ਦੇ ਸੱੱਤਵੀਂ ਜਮਾਤ ਦੇ ਵਿਦਿਆਰਥੀਆਂ ਮਹਿਕਪ੍ਰੀਤ ਕੌਰ,ਮਨਪ੍ਰੀਤ ਕੌਰ, ਕਰਨਵੀਰ ਕੌਰ, ਗੁਰਪਿੰਦਰ ਕੌਰ,ਅਰਸ਼ਦੀਪ ਕੌਰ,ਪ੍ਰਭਜੋਤ ਸ਼ਰਮਾ, ਜੋਵਨਪ੍ਰੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਸਾਨੂੰ ਵਿਸਥਾਰ ਵਿੱਚ ਪੜ੍ਹਨ ਸਮੱਗਰੀ ਪ੍ਰਾਪਤ ਹੋਣ ਲੱਗੀ ਹੈ।ਵਿਭਾਗ ਦੇ ਜਿਲ੍ਹਾ ਮੀਡੀਆ ਕੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਡਿਜ਼ੀਟਲ ਸਹੂਲਤਾਂ ਦੀ ਉਪਲਬਧਤਾ ਨਾਲ ਸਰਕਾਰੀ ਸਕੂਲਾਂ ਦਾ ਵਿੱਦਿਅਕ ਪੱਧਰ ਹੋਰ ਵੀ ਉੱਚਾ ਉੱਠੇਗਾ।
Advertisement
Advertisement
Advertisement
Advertisement
Advertisement
error: Content is protected !!