ਹਰਪ੍ਰੀਤ ਕੌਰ , ਸੰਗਰੂਰ, 22 ਦਸੰਬਰ 2020
ਕੋਰੋਨਾਵਾਇਰਸ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂ ਮਿਸ਼ਨ ਫਤਿਹ ਤਹਿਤ 9 ਜਣੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਇਸ ਮੌਕੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 9 ਮਰੀਜ਼ਾਂ ਨੇ ਹੋਮਆਈਸੋਲੇਸ਼ਨ ਤੋਂ ਕਰੋਨਾ ਨੂੰ ਮਾਤ ਦਿੱਤੀ। ਉਨਾਂ ਤੰਦਰੁਸਤ ਹੋਏ ਵਿਅਕਤੀਆ ਨੂੰ ਆਪਣੇ ਆਲੇ ਦੁਆਲੇ ਦੂਜੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੀ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ