ਸਹਿਜੜਾ ਤੋਂ ਬੀ ਕੇ ਯੂ ਕਾਦੀਆ ਦੇ ਨੌਜਵਾਨਾਂ ਦਾ 5 ਵਾਂ ਜੱਥਾ ਲੱਕੜਾ ਲੈ ਕੇ ਦਿੱਲੀ ਨੂੰ ਰਵਾਨਾ                                                                                 

Advertisement
Spread information
ਗੁਰਸੇਵਕ ਸਿੰਘ ਸਹੋਤਾ, ਮਿੱਠੂ ਮੁਹੰਮਦ/ ਮਹਿਲ ਕਲਾਂ 26 ਦਸੰਬਰ 2020
                  ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਪਿੰਡ ਸਹਿਜੜਾ ਇਕਾਈ ਪ੍ਰਧਾਨ ਮੱਘਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪਿੰਡ ਸਹਿਜੜਾ ਤੋਂਂ ਨੌਜਵਾਨਾਂ ਦਾ ਕਾਫਲਾ ਲੱਕੜਾ ਦੀ ਟਰਾਲੀ ਲੈ ਕੇ ਕਿਸਾਨ ਜਥੇਬੰਦੀਆਂ ਦੇ ਲਗਾਤਾਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਦੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਦਿੱਲੀ ਲਈ ਰਵਾਨਾ ਹੋਇਆ ।
                ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਬਾਜਵਾ ਤੇ ਜਿਲਾ ਜਰਨਲ ਸਕੱਤਰ ਗਗਨਦੀਪ ਸਿੰਘ ਬਾਜਵਾ ਸਹਿਜੜਾ ਨੇ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦੇਸ਼ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਦਿੱਲੀ ਵਿਖੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਤਿੰਨ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢਿਆ ਅੰਦੋਲਨ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ ਕਿਉਂਕਿ ਦੇਸ਼ਾਂ ਵਿਦੇਸ਼ਾਂ ਦੇ ਐਨ ਆਰ ਆਈ. ਵੀਰਾ ਵੱਲੋਂ ਉਧਰ ਅੰਦੋਲਨ ਦਾ ਡਟ ਕੇ ਸਾਥ ਦਿੱਤਾ ਜਾ ਰਿਹਾ । ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੀ ਤਰ੍ਹਾਂ ਘਬਰਾ ਚੁੱਕੀ ਹੈ ਕਿਉਂਕਿ ਉਨ੍ਹਾਂ ਨੂੰ ਖੇਤੀ ਕਾਨੂੰਨ ਵਾਪਸ ਲੈਣ ਲਈ ਹੁਣ ਕੋਈ ਬਹਾਨਾ ਨਹੀਂ ਲੱਭ ਰਿਹਾ।
               ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਕੇਂਦਰ ਸਰਕਾਰ ਦੇ ਸੋਧਾਂ ਵਾਲੇ ਫ਼ੈਸਲੇ ਨਹੀਂ ਮਨਜ਼ੂਰ ਕਰਨਗੀਆ ਅਤੇ ਖੇਤੀ ਕਾਨੂੰਨ ਨੂੰ ਵਾਪਸ ਕਰਵਾ ਕੇ ਹੀ ਦਮ ਲੈਣਗੀਆਂ । ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਨੂੰ ਵਿਦੇਸ਼ਾਂ ਵਿੱਚ ਬੈਠੇ ਐਨਆਰਆਈ ਵੀਰਾਂ ਵੱਲੋਂ ਵੀ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ।  ਉਨ੍ਹਾਂ ਸਮੂਹ ਨੌਜਵਾਨ ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਪਰਿਵਾਰਾਂ ਸਮੇਤ ਦਿੱਲੀ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ।ਇਸ ਮੋਕੇ ਗੁਰਜੀਤ ਸਿੰਘ ਜਵੰਧਾਲੱਖੋਵਾਲ ਗਰੁੱਪ ਸਹਿਜੜਾ:ਗੁਰਜੀਤ ਸਿੰਘ ਜਵੰਧਾ , ਹਰਜੀਤ ਸਿੰਘ ਜਵੰਧਾ , ਮਨਦੀਪ ਸਿੰਘ ਨੰਬਰਦਾਰ, ਗੋਰਾ ਅੰਗਰੇਜ਼ , ਮਨਦੀਪ ਸਿੰਘ ਰਾਜਾ , ਬਲਵਿੰਦਰ ਸਿੰਘ ਕੱਦੂ, ਹਰਵਿੰਦਰ ਸਿੰਘ ਬਾਜਵਾ ਆਦਿ ਨੋਜਵਾਨ ਹਾਜਰ ਸਨ।
Advertisement
Advertisement
Advertisement
Advertisement
Advertisement
error: Content is protected !!