.ਸਮਾਰਟ ਕੁਨੈਕਟ ਸਕੀਮ-ਜ਼ਿਲ੍ਹੇ ‘ਚ 12 ਵੀਂ ਦੇ 815 ਹੋਰ ਵਿਦਿਆਰਥੀਆਂ ਨੂੰ ਦਿੱਤੇ ਸਮਾਰਟ ਫੋਨ

Advertisement
Spread information

ਤੀਜੇ ਪੜਾਅ ਤਹਿਤ ਜ਼ਿਲ੍ਹੇ ਦੇ ਕਰੀਬ 20 ਸਕੂਲਾਂ ਵਿਚ ਹੋਏ ਵਰਚੂਅਲ ਸਮਾਗਮ

ਤਿੰਨ ਪੜਾਵਾਂ ਵਿਚ 12ਵੀਂ ਜਮਾਤ ਦੇ ਲਗਭਗ 3700 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ-: ਡੀ.ਸੀ. ਫੂਲਕਾ


ਹਰਿੰਦਰ ਨਿੱਕਾ , ਬਰਨਾਲਾ, 31 ਦਸੰਬਰ 2020
         ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਯਤਨਾਂ ਤਹਿਤ ਅੱਜ ਸੂੁਬਾ ਭਰ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਰਹਿੰਦੇ ਵਿਦਿਆਰਥੀਆਂ ਨੂੰ ਤੀਜੇ ਪੜਾਅ ਅਧੀਨ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਰਚੂਅਲ ਸਮਾਗਮ ਹੋਇਆ।  
           ਇਸ ਦੌਰਾਨ ਸਦਮ ਮੁਕਾਮ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਅੱਜ ਤੀਜੇ ਪੜਾਅ ਵਿਚ ਜ਼ਿਲ੍ਹੇ ਵਿਚ ਵੱਖ ਵੱਖ ਥਾਈਂ 20 ਸਕੂਲਾਂ ਦੇ  815 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਵਰਚੂਅਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਮਿਆਰੀ ਵਿਦਿਆ ਦੇਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦੀ ਸਿੱਖਿਆ ਨੂੰ ਸਮੇਂ ਦੇ ਹਾਣ ਦੇ ਬਣਾÎਉਂਦੇ ਹੋਏ ਸਕੂਲਾਂ ਨੂੰ ਸਮਾਰਟ ਬਣਾਇਆ ਜਾ ਰਿਹਾ ਹੈ ਅਤੇ ਈ-ਕੰਟੈਂਟ ਚਲਾਇਆ ਜਾ ਰਿਹਾ ਹੈੇ। ਉਨ੍ਹਾਂ ਦੱਸਿਆ ਕਿ ਤੀਜੇ ਪੜਾਅ ਦੇ ਮੁਕੰਮਲ ਹੋਣ ਨਾਲ 1,75,015 ਸਮਾਰਟ ਫੋਨ ਵਿਦਿਆਰਥੀਆਂ ਨੂੰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਐਲਾਨ ਕੀਤਾ ਕਿ ਇਸ ਸਮੇਂ ਗਿਆਰਵੀਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਬਾਰ੍ਹਵੀਂ ਜਮਾਤ ਦੌਰਾਨ ਸਮਾਰਟ ਫੋਨ ਦਿੱਤੇ ਜਾਣਗੇ। ਇਸ ਮੌਕੇ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਇਸ ਮਗਰੋਂ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜਿੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ ਦੇ 19 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ, ਉਥੇ ਦੱਸਿਆ ਕਿ ਅੱਜ ਜ਼ਿਲ੍ਹੇ ਵਿਚ 815 ਸਮਾਰਟ ਫੋਨ ਅਤੇ ਤਿੰਨ ਪੜਾਵਾਂ ਵਿਚ ਕੁੱਲ ਲਗਭਗ 3700 ਫੋਨ ਵੰਡੇ ਗਏ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਅਤੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ।
  ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਕੰਵਲਜੀਤ ਕੌਰ,  ਡੀਐਮ (ਸਪੋਰਟਸ) ਸਿਮਰਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖੁਰਦ ਦੇ ਇੰਚਾਰਜ ਦਿਨੇਸ਼ ਕੁਮਾਰ, ਕੰਪਿਊਟਰ ਅਧਿਆਪਕ ਬਾਲਾ ਸੁੰਦਰੀ, ਹਰਪ੍ਰੀਤ ਸਿੰਘ, ਰੇਸ਼ਮ ਸਿੰਘ, ਅਮਨਦੀਪ ਸਿੰਘ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!