14 ਵਰ੍ਹਿਆਂ ਦੀ ਅਗਵਾ ਲੜਕੀ ਦਾ 2 ਦਿਨ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ

Advertisement
Spread information

ਅਣਪਛਾਤੇ ਵਿਅਕਤੀ ਖਿਲਾਫ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰਨ ਦਾ ਕੇਸ ਦਰਜ


ਹਰਿੰਦਰ ਨਿੱਕਾ, ਬਰਨਾਲਾ 1 ਜਨਵਰੀ 2021

            ਸ਼ਹਿਰ ਦੇ ਰਾਮਗੜੀਆ ਰੋਡ ਤੇ ਪੈਂਦੇ ਗਾਂਧੀ ਨਗਰ ਵਿੱਚੋਂ ਇੱਕ 14 ਸਾਲ ਦੀ ਲੜਕੀ ਨੂੰ ਕੋਈ ਲੜਕਾ ਸ਼ਾਦੀ ਦਾ ਝਾਂਸਾ ਦੇ ਕੇ ਬਹਿਲਾ ਫੁਸਲਾ ਕੇ ਘਰੋਂ ਅਗਵਾ ਕਰਕੇ ਲੈ ਗਿਆ। ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀ ਖਿਲਾਫ ਅਗਵਾ ਦਾ ਕੇਸ ਦਰਜ ਕਰਕੇ, ਦੋਵਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸਵਰਨਜੀਤ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਸੀ ਗਾਂਧੀ ਨਗਰ ਬਰਨਾਲਾ ਨੇ ਦੱਸਿਆ ਕਿ ਉਸ ਦੀ ਕਰੀਬ 14 ਸਾਲ ਦੀ ਲੜਕੀ ਮਹਿਕਪ੍ਰੀਤ ਕੌਰ 30 ਦਸੰਬਰ 2020 ਨੂੰ ਬਿਨਾਂ ਦੱਸੇ ਘਰੋਂ ਚਲੀ ਗਈ, ਪਰੰਤੂ ਹਾਲੇ ਤੱਕ ਵਾਪਿਸ ਘਰ ਵੀ ਨਹੀਂ ਪਹੁੰਚੀ। ਉਸ ਨੇ ਸ਼ੱਕ ਪ੍ਰਗਟਾਇਆ ਕਿ ਕੋਈ ਅਣਪਛਾਤਾ ਵਿਅਕਤੀ, ਉਸਦੀ ਨਾਬਾਲਿਗ ਬੇਟੀ ਨੂੰ ਸ਼ਾਦੀ ਦਾ ਝਾਂਸਾ ਦੇ ਕੇ ਵਰਗਲਾ ਕੇ ਅਗਵਾ ਗਰਗੇ ਲੈ ਗਿਆ। ਮਾਮਲੇ ਦੇ ਤਫਤੀਸ਼ ਅਧਿਕਾਰੀ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਘਰੋਂ ਲਾਪਤਾ ਲੜਕੀ ਦੇ ਪਿਤਾ ਦੇ ਉਕਤ ਬਿਆਨ ਦੇ ਅਧਾਰ ਤੇ ਅਣਪਛਾਤੇ ਵਿਅਕਤੀ ਵਿਰੁੱਧ ਅਧੀਨ ਜੁਰਮ 363/366 A ਆਈ.ਪੀ.ਸੀ. ਤਹਿਤ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ , ਲਾਪਤਾ ਲੜਕੀ ਅਤੇ  ਉਸ ਨੂੰ ਵਰਗਲਾ ਕੇ ਲੈ ਜਾਣ ਵਾਲੇ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਦੋਸ਼ੀ ਦੀ ਸ਼ਨਾਖਤ ਕਰਕੇ,ਉਸਨੂੰ ਗਿਰਫਤਾਰ ਕਰਕੇ, ਅਗਵਾ ਨਾਬਾਲਿਗ ਲੜਕੀ ਨੂੰ ਬਰਾਮਦ ਕਰ ਲਿਆ ਜਾਵੇਗਾ।

Advertisement
Advertisement
Advertisement
Advertisement
Advertisement
Advertisement
error: Content is protected !!