ਨਵੇਂ ਸਾਲ ਦੇ ਪਹਿਲੇ ਹੀ ਦਿਨ ਬਰਨਾਲਾ ਜਿਲ੍ਹੇ ਨੂੰ ਮਿਲਿਆ ਨਵਾਂ ਸਿਵਲ ਸਰਜਨ

Advertisement
Spread information

ਡਾ. ਹਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ


ਹਰਿੰਦਰ ਨਿੱਕਾ ,ਬਰਨਾਲਾ, 1 ਜਨਵਰੀ 2021 
       ਡਾ. ਹਰਿੰਦਰਜੀਤ ਸਿੰਘ (ਜਰਨਲ ਸਰਜਨ) ਨੇ ਅੱਜ ਦਫਤਰ ਸਿਵਲ ਸਰਜਨ ਬਰਨਾਲਾ ਵਿਖੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਨੀਰਾ ਸੇਠ, ਜ਼ਿਲਾ ਪ੍ਰੋਗਰਾਮ ਅਫਸਰ ਤੇ ਦਫਤਰ ਸਿਵਲ ਸਰਜਨ ਬਰਨਾਲਾ ਦੇ ਕਰਮਚਾਰੀ/ਅਧਿਕਾਰੀਆਂ ਨੇ ਸਿਵਲ ਸਰਜਨ ਦਾ ਸਵਾਗਤ ਕੀਤਾ। ਸਿਵਲ ਸਰਜਨ ਬਰਨਾਲਾ ਵੱਲੋਂ ਸਿਹਤ ਵਿਭਾਗ ਬਰਨਾਲਾ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।  ਇਸ ਮੌਕੇ ਜ਼ਿਲ੍ਹਾ ਸਿਹਤ ਅਫਸ਼ਰ ਡਾ. ਜਸਪ੍ਰੀਤ ਸਿੰਘ ਅਤੇ ਸਿਹਤ ਵਿਭਾਗ ਦੇ ਕਰਮਚਾਰੀ /ਅਧਿਕਾਰੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!