ਰਘਵੀਰ ਹੈਪੀ/ਰਵੀ ਸੈਣ , ਬਰਨਾਲਾ, 2 ਜਨਵਰੀ 2021
ਸ. ਬਲਵੀਰ ਸਿੰਘ ਸਿੱਧੂ, ਸਿਹਤ ਮੰਤਰੀ ਪੰਜਾਬ ਦੇ ਹੁਕਮਾਂ ਤਹਿਤ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਸ਼ਲ ਵੱਲੋਂ ਐਚ.ਆਈ.ਵੀ./ਏਡਜ਼ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਹਰਜਿੰਦਰ ਕੌਰ ਨੋਡਲ ਅਫ਼ਸਰ ਨੇ ਦੱਸਿਆ ਕਿ ਇਹ ਜਨ ਜਾਗਰੂਕਤਾ ਵੈਨ ਜ਼ਿਲ੍ਹਾ ਬਰਨਾਲਾ ਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ 2 ਜਨਵਰੀ ਤੋਂ 6 ਜਨਵਰੀ ਤੱਕ ਲੋਕਾਂ ਨੂੰ ਐਚ.ਆਈ.ਵੀ./ਏਡਜ਼ ਤੋਂ ਬਚਾਅ ਸਬੰਧੀ ਜਾਗਰੂਕ ਕਰੇਗੀ। ਇਸ ਵੈਨ ਨਾਲ ਐਚ.ਆਈ.ਵੀ./ਏਡਜ਼ ਸਬੰਧੀ ਟੈਸਟ ਕਰਨ ਅਤੇ ਕੌਸ਼ਲਿੰਗ ਲਈ ਟੀਮ ਦੀ ਡਿਊਟੀ ਲਗਾਈ ਹੈ।
ਜ਼ਿਲ੍ਹਾ ਮਾਸ ਮੀਡੀਆ ਸੂਚਨਾ ਅਫ਼ੇਰ ਕੁਲਦੀਪ ਸਿੰਘ ਨੇ ਦੱਸਿਆ ਕਿ ਕਿਵੇਂ ਐਚ.ਆਈ.ਵੀ./ਏਡਜ਼ ਦੂਸ਼ਿਤ ਸੂਈਆਂ, ਸਰਿੰਜਾਂ, ਦੂਸ਼ਿਤ ਖੂਨ, ਅਸੁਰੱਖਿਅਤ ਸਬੰਧਾਂ, ਪੀੜ੍ਹਤ ਗਰਭਵਤੀ ਮਾਂ ਤੋਂ ਬੱਚੇ ਨੂੰ ਅਤੇ ਇੱਕੋ ਸੂਈ ਜਾਂ ਬਲੇਡ ਨਾਲ ਟੈਟੂ ਜਾਂ ਸੇਵ ਕਰਨ ਨਾਲ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਫੈਲਦੀ ਹੈ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਟੀਮ ’ਚ ਜਸਵਿੰਦਰ ਸਿੰਘ ਗੁਰਮਾਂ, ਪਰਮਲ ਸਿੰਘ ਸਿਹਤ ਕਰਮਚਾਰੀ ਅਤੇ ਹੋਰ ਸਿਹਤ ਕਰਮਚਾਰੀ ਅਤੇ ਬਰਨਾਲਾ ਮੌਜੂਦ ਸਨ।