ਸਿੱਖਿਆ ਵਿਭਾਗ ਵੱਲੋਂ ‘ਅੱਖਰਕਾਰੀ ਮੁਹਿੰਮ’ ਤਹਿਤ ਅਧਿਆਪਕਾਂ ਦੀ ਅੰਗਰੇਜ਼ੀ ਭਾਸ਼ਾ ਦੀ ਸੁੰਦਰ ਲਿਖਾਈ ਵਰਕਸ਼ਾਪ 11 ਤੋਂ  ਸ਼ੁਰੂ

Advertisement
Spread information

ਪੰਜਾਬੀ ਭਾਸ਼ਾ ਦੀ ਸੁੰਦਰ ਲਿਖਾਈ ਵਰਕਸ਼ਾਪ ਨੂੰ ਮਿਲੇ ਹੁੰਗਾਰੇ ਤੋਂ ਬਾਅਦ ਹੁਣ ਅੰਗਰੇਜ਼ੀ ਭਾਸ਼ਾ ਦੀ ਅੱਖਰਕਾਰੀ ਮੁਹਿੰਮ 11 ਤੋਂ 18 ਜਨਵਰੀ  ਤੱਕ ਚੱਲੇਗੀ ਮੁਹਿੰਮ


ਸਿੱਖਿਆ ਪ੍ਰਤੀਨਿਧੀ  , ਬਠਿੰਡਾ 2 ਜਨਵਰੀ :2021
              ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਦੇ ਭਾਸ਼ਾਈ ਵਿਕਾਸ ਨੂੰ ਮੁੱਖ ਰੱਖਦਿਆਂ ‘ਅੱਖਰਕਾਰੀ ਮੁਹਿੰਮ’ ਦਾ ਦੂਸਰਾ ਪੜਾਅ ਅੰਗਰੇਜ਼ੀ ਭਾਸ਼ਾ ਦੀ ਸੁੰਦਰ ਲਿਖਾਈ ਸਬੰਧੀ 11 ਜਨਵਰੀ ਤੋਂ ਆਰੰਭ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਅੰਗਰੇਜ਼ੀ ਭਾਸ਼ਾ ਦੀ ਸੱਤ ਰੋਜ਼ਾ ਸੁੰਦਰ ਲਿਖਾਈ ਵਰਕਸ਼ਾਪ 11 ਤੋਂ 18 ਜਨਵਰੀ2021 ਤੱਕ ਲਗਾਈ ਜਾ ਰਹੀ ਹੈ। 
            ਇਸ ਸੰਬੰਧੀ ਜਿਲ੍ਹਾ ਸਿੱਖਿਆ ਅਫਸਰ (ਐਲੀ.) ਸ਼ਿਵਪਾਲ ਗੋਇਲ ਬਠਿੰਡਾ ਨੇ ਦੱਸਿਆ ਕਿ ਅਧਿਆਪਕਾਂ ਦੇ ਸੁਝਾਵਾਂ ਅਨੁਸਾਰ ਸਿੱਖਿਆ ਵਿਭਾਗ ਦੁਆਰਾ ਨਵੰਬਰ-ਦਸੰਬਰ ਮਹੀਨੇ ਵਿੱਚ ਸਾਰੇ ਪ੍ਰਾਇਮਰੀ ਅਧਿਆਪਕਾਂ ਦੀ ਸੁੰਦਰ ਲਿਖਾਈ (ਪੰਜਾਬੀ ਭਾਸ਼ਾ) ਵਰਕਸ਼ਾਪ ਲਗਾਕੇ ਉਹਨਾਂ ਨੂੰ ਸੁੰਦਰ ਲਿਖਾਈ ਦੇ ਨਿਯਮਾਂ, ਤਕਨੀਕ ਅਤੇ ਬਣਤਰ ਬਾਰੇ ਜਾਣਕਾਰੀ ਦਿੱਤੀ ਗਈ ਸੀ। ਇਸ ਵਰਕਸ਼ਾਪ ਤੋਂ ਬਾਅਦ ਪੰਜਾਬੀ ਭਾਸ਼ਾ ਦੀ ਸੁੰਦਰ ਲਿਖਾਈ ਸੰਬੰਧੀ ਬਹੁਤ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਅਧਿਆਪਕਾਂ ਵੱਲੋਂ ਦਿਖਾਏ ਗਏ ਉਤਸ਼ਾਹ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਨੁਸਾਰ ਹੁਣ ਇਸੇ ਪੈਟਰਨ ਤੇ 11 ਜਨਵਰੀ ਤੋਂ 18 ਜਨਵਰੀ 2021 ਤੱਕ ‘ਅੱਖਰਕਾਰੀ ਮੁਹਿੰਮ’ ਤਹਿਤ ਅਧਿਆਪਕਾਂ ਦੀ ਅੰਗਰੇਜ਼ੀ ਭਾਸ਼ਾ ਦੀ ਸੁੰਦਰ ਲਿਖਾਈ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।            ਡੀ.ਈ.ਓ. (ਐਲੀ.) ਸ਼ਿਵਪਾਲ ਗੋਇਲ ਬਠਿੰਡਾ ਨੇ ਦੱਸਿਆ ਕਿ ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਜਾਰੀ ਪੱਤਰ ਅਨੁਸਾਰ ਇਸ ਵਰਕਸ਼ਾਪ ਵਿੱਚ ਅੰਗਰੇਜ਼ੀ ਭਾਸ਼ਾ ਦੇ ਸਾਰੇ ਅੱਖਰਾਂ (ਵੱਡੇ ਅਤੇ ਛੋਟੇ) ਦੀ ਪ੍ਰਿੰਟ ਰਾਈਟਿੰਗ, ਕਰਸਿਵ ਰਾਈਟਿੰਗ  ਅਤੇ ਭਾਸ਼ਾਈ ਬਣਤਰ ਬਾਰੇ ਵਡਮੁੱਲੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ 11 ਜਨਵਰੀ ਤੋਂ 18 ਜਨਵਰੀ 2021 ਤੱਕ ਇਸ ਵਰਕਸ਼ਾਪ ਦਾ ਸਮਾਂ ਰੋਜ਼ਾਨਾ ਸਵੇਰੇ 11.00 ਵਜੇ ਹੋਵੇਗਾ। ਜੇਕਰ ਅਧਿਆਪਕਾਂ ਦੀ ਗਿਣਤੀ ਪੰਜ ਗਰੁੱਪਾਂ ਤੋਂ ਵਧਦੀ ਹੈ ਤਾਂ ਬਾਅਦ ਦੁਪਹਿਰ 1.00 ਵਜੇ ਇਹਨਾਂ ਦੀ ਸੁੰਦਰ ਲਿਖਾਈ ਲਈ ਵਰਕਸ਼ਾਪ ਲਗਾਈ ਜਾਵੇਗੀ। 
          ਜ਼ਿਲ੍ਹਾ ਮੀਡੀਆ ਕੋਆਰਡੀਨੇਟਰ  ਬਲਵੀਰ ਸਿੰਘ ਸਿੱਧੂ , ਸੁਖਪਾਲ ਸਿੰਘ ਸਿੱਧੂ ਬਠਿੰਡਾ ਨੇ ਦੱਸਿਆ  ਕਿ ਇਸ ਸੱਤ ਰੋਜ਼ਾ ਸੁੰਦਰ ਲਿਖਾਈ ਵਰਕਸ਼ਾਪ ਵਿੱਚ ਹਰੇਕ ਅਧਿਆਪਕ ਦਾ ਭਾਗ ਲੈਣਾ ਜ਼ਰੂਰੀ ਹੈ। ਸਮੂਹ ਅਧਿਆਪਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀ ਦੇਖ-ਰੇਖ ਹੇਠ ਸੁੰਦਰ ਲਿਖਾਈ ਵਰਕਸ਼ਾਪ ਲਗਾਉਣਗੇ। ਮੁੱਖ ਦਫਤਰ ਤੋਂ ਵਰਕਸ਼ਾਪ ਲਗਾਉਣ ਉਪਰੰਤ ਬਲਾਕ ਰਿਸੋਰਸ ਪਰਸਨ, ਅਧਿਆਪਕਾਂ ਨੂੰ ਸੁੰਦਰ ਲਿਖਾਈ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਨਮੂਨਿਆਂ ਦਾ ਅਭਿਆਸ ਕਰਵਾਉਣਗੇ। ਜ਼ਿਲ੍ਹਾ ਅਤੇ ਬਲਾਕ ਪੱਧਰੀ ਰਿਸੋਰਸ ਗਰੁੱਪ ਦੀ ਸਟੇਟ ਤੋਂ ਸੁੰਦਰ ਲਿਖਾਈ ਸੰਬੰਧੀ ਸਿਖਲਾਈ ਵਰਕਸ਼ਾਪ 2 ਤੋਂ 9 ਜਨਵਰੀ 2021 ਤੱਕ ਲਗਾਈ ਜਾਵੇਗੀ। ਰਿਸੋਰਸ ਗਰੁੱਪ ਨੂੰ ਦਿੱਤੇ ਸ਼ਡਿਊਲ ਅਨੁਸਾਰ ਵੈਬੀਨਾਰ ਰਾਹੀਂ ਹਰ ਰੋਜ਼ ਦੋ ਬੈਚ ਬਣਾ ਕੇ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।
           ਇਸ ਸੁੰਦਰ ਲਿਖਾਈ ਵਰਕਸ਼ਾਪ ਵਿੱਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀ ਟੀਮ ਮੈਂਬਰ ਵੀ ਬਾਕੀ ਅਧਿਆਪਕਾਂ ਦੀ ਤਰ੍ਹਾਂ ਸੁੰਦਰ ਲਿਖਾਈ ਰਿਸੋਰਸ ਪਰਸਨ ਕੋਲੋਂ ਸਿਖਲਾਈ ਪ੍ਰਾਪਤ ਕਰਨਗੇ। ਸਮੂਹ ਬਲਾਕ ਪ੍ਰਾਇਮ ਰੀ ਸਿੱਖਿਆ ਅਫ਼ਸਰਾਂ ਦੁਆਰਾ ਇਸ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਨੂੰ ਭਾਗੀਦਾਰੀ ਕਰਨ ਲਈ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਅਤੇ ਸਭ ਤੋਂ ਚੰਗੀ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸ਼ਿਵਪਾਲ ਗੋਇਲ , ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਸਿੰਘ ਸੰਦੋਹਾ, ਡਾਇਟ ਪ੍ਰਿੰਸੀਪਲ ਸੁਤਿੰਦਰਪਾਲ ਕੌਰ ਸਿੱਧੂ , ਜ਼ਿਲ੍ਹਾ ਕੋਆਰਡੀਨੇਟਰ ਰਣਜੀਤ ਸਿੰਘ ਰਾਣਾ ਪੜ੍ਹੋ ਪੰਜਾਬ ਬਠਿੰਡਾ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਬਠਿੰਡਾ ਦੁਆਰਾ ਪ੍ਰਸ਼ੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ 
Advertisement
Advertisement
Advertisement
Advertisement
Advertisement
error: Content is protected !!