ਮਿਸ਼ਨ ਸ਼ਤ-ਪ੍ਰਤੀਸ਼ਤ-2021 ਦੇ ਸਾਰਥਕ ਨਤੀਜਿਆਂ ਦੀ ਪ੍ਰਾਪਤੀ ਲਈ ਸਿੱਖਿਆ ਸਕੱਤਰ ਵੱਲੋਂ ਕੀਤੀ ਜਾ ਰਹੀ ਹੈ ਮੀਟਿੰਗ
ਹਰਿੰਦਰ ਨਿੱਕਾ , ਬਰਨਾਲਾ, 4 ਜਨਵਰੀ 2021
ਸਕੂਲ ਸਿੱਖਿਆ ਵਿਭਾਗ ਪੰਜਾਬ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਸਹਿ-ਵਿੱਦਿਅਕ ਵਿਕਾਸ ਲਈ ਨਿਰੰਤਰ ਯਤਨਸ਼ੀਲ ਹੈ। ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਪ੍ਰਾਪਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ/ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨਾਲ 5 ਜਨਵਰੀ ਨੂੰ ਦੁਪਹਿਰ 1.00 ਵਜੇ ਤੋਂ 2.00 ਵਜੇ ਤੱਕ ਐੱਜੂਸੈਟ ਰਾਹੀਂ ਮੀਟਿੰਗ ਕੀਤੀ ਜਾ ਰਹੀ ਹੈ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਕੀਤੀ ਜਾ ਰਹੀ ਮੀਟਿੰਗ ਦਾ ਉਦੇਸ਼ ‘ਮਿਸ਼ਨ ਸ਼ਤ-ਪ੍ਰਤੀਸ਼ਤ-2021′ ਸੰਬੰਧੀ ਸਟੇਟ ਹੈੱਡ ਆਫ਼ਿਸ ਵੱਲੋਂ ਭੇਜੇ ਪਲਾਨ ਨੂੰ ਲਾਗੂ ਕਰਵਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਟੀਚੇ ਨੂੰ ਪ੍ਰਾਪਤ ਕਰਨਾ ਯਕੀਨੀ ਬਣਾਉਣਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਮਿਡਲ ਸਕੂਲਾਂ ਦੇ ਅਧਿਆਪਕ ਆਪਣੇ ਕੰਪਲੈਕਸ ਸਕੂਲਾਂ ਵਿੱਚ ਐਜੂਸੈੱਟ ਰਾਹੀਂ ਇਸ ਮੀਟਿੰਗ ਵਿੱਚ ਭਾਗ ਲੈਣਗੇ।