ਸੇਵਾ ਕੇਂਦਰਾਂ ’ਚ ਟਰਾਂਸਪੋਰਟ ਵਿਭਾਗ ਦੀਆਂ 35 ਤਰਾਂ ਦੀਆਂ ਹੋਰ ਸੇਵਾਵਾਂ ਮਿਲਣਗੀਆਂ-ਡਿਪਟੀ ਕਮਿਸ਼ਨਰ

Advertisement
Spread information

ਸੇਵਾ ਕੇਂਦਰਾਂ ’ਚ 32 ਵਿਭਾਗਾਂ ਦੀਆਂ ਕੁੱਲ 327 ਸੇਵਾਵਾਂ ਦੀ ਸੁਵਿਧਾ ਉਪਲੱਬਧ

ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਰਹੇਗਾ ਸੇਵਾ ਕੇਂਦਰਾਂ ਦਾ ਸਮਾਂ


ਹਰਪ੍ਰੀਤ ਕੌਰ , ਸੰਗਰੂਰ, 05 ਜਨਵਰੀ :2021
       ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀਆਂ ਹੁਣ 35 ਤਰਾਂ ਦੀਆਂ ਸੇਵਾਵਾਂ  ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲੇ ਦੇ 31 ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਤੇ ਇਸ ਸਮੇਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ।
      ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਇਨਾਂ ਸੇਵਾਵਾਂ ਵਿੱਚ ਡਰਾਇਵਿੰਗ ਲਾਇਸੰਸ ਦੀ ਨਕਲ ਕਾਪੀ, ਰੀਨਿਊ ਲਾਇਸੰਸ, ਐਡਰੈੱਸ ਚੈਂਜ, ਰੀਪਲੇਸਮੈਂਟ ਲਾਇਸੰਸ, ਐਨ.ਓ.ਸੀ., ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਈਲ ਅਪਡੇਟ, ਕੰਡੇਕਟਰ ਲਾਇਸੰਸ ਰੀਨਿਊ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰ.ਸੀ., ਐਡਰੈੱਸ ਚੇਂਜ, ਐਨ.ਓ.ਸੀ.ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰਾਂ ਦੀਆਂ ਸੇਵਾਵਾਂ ਸ਼ਾਮਲ ਹਨ। ਉਨਾਂ ਕਿਹਾ ਕਿ ਹੁਣ ਸੇਵਾ ਕੇਂਦਰਾਂ ਵਿੱਚ ਪੰਜਾਬ ਸਰਕਾਰ ਦੇ 32 ਵਿਭਾਗਾਂ ਦੀਆਂ ਕੁੱਲ 327 ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖਜਲ-ਖੁਆਰੀ ਤੋਂ ਬਚਾਉਣਾ ਹੈ ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੋਟੋਕੋਲਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ’ਚ ਕੋਈ ਕੁਤਾਹੀ ਨਾ ਵਰਤੀ ਜਾਵੇ। ਉਨਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਆਉਣ ਸਮੇਂ ਮਾਸਕ ਲਾਜ਼ਮੀ ਪਾਇਆ ਜਾਵੇ ਅਤੇ ਆਪਸ ਵਿਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।        

Advertisement
Advertisement
Advertisement
Advertisement
Advertisement
error: Content is protected !!