ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਨੇ ਕੁਸ਼ਟ ਆਸ਼ਰਮ ਵਿਖੇ ਵੰਡੇ ਕੰਬਲ
ਰਘਵੀਰ ਹੈਪੀ , ਬਰਨਾਲਾ, 6 ਜਨਵਰੀ2021
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਬਰਨਾਲਾ ਦੇ ਚੇਅਰਮੈਨ ਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਠੰਡ ਤੋਂ ਬਚਾਅ ਦੇ ਉਪਾਅ ਦੇ ਉਪਰਾਲੇ ਵੱਜੋਂ ਅੱਜ ਸਥਾਨਕ ਕੁਸ਼ਠ ਆਸ਼ਰਮ, ਦਾਣਾ ਮੰਡੀ ਵਿਖੇ ਗਰੀਬ ਅਤੇ ਲੋੜਵੰਦਾਂ ਨੂੰ 25 ਕੰਬਲ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਗਰੀਬ ਅਤੇ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਵੱਲੋਂ 30 ਕੰਬਲ ਬੇਘਰ ਅਤੇ ਬੇਸਹਾਰਾ ਲੋਕਾਂ ਨੂੰ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਵੀ ਵੰਡੇ ਗਏ ਹਨ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਅਸ਼ੋਕ ਕੁਮਾਰ, ਸਕੱਤਰ ਰੈਡ ਕਰਾਸ ਸੁਸਾਇਟੀ ਸ਼੍ਰੀ ਸਰਵਣ ਸਿੰਘ ਅਤੇ ਹੋਰ ਲੋਕ ਵੀ ਮੌਜੂਦ ਸਨ ।