Skip to content
- Home
- ਸੰਗਰੂਰ ਜਿਲ੍ਹੇ ‘ਚ ਯੂ ਕੇ ਸਟ੍ਰੇਨ ਦਾ ਕੋਈ ਮਰੀਜ਼ ਨਹੀ- ਡਿਪਟੀ ਕਮਿਸ਼ਨਰ
Advertisement

ਮਿਸ਼ਨ ਫਤਿਹ- ਜ਼ਿਲ੍ਹੇ ਅੰਦਰ ਹੁਣ ਤੱਕ 4152 ਪਾਜ਼ਟਿਵ ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ
ਹਰਪ੍ਰੀਤ ਕੌਰ ਸੰਗਰੂਰ, 6 ਜਨਵਰੀ 2021
ਜ਼ਿਲਾ ਸੰਗਰੂਰ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਦਿਨ ਪ੍ਰਤੀ ਘੱਟ ਹੋਣਾ ਜ਼ਿਲਾ ਵਾਸੀਆ ਲਈ ਖੁਸ਼ੀ ਗੱਲ ਹੈ। ਪਾਜ਼ਟਿਵ ਮਰੀਜ਼ਾਂ ਦਾ ਲਗਾਤਾਰ ਸਿਹਤਯਾਬ ਹੋ ਕੇ ਘਰਾਂ ਨੂੰ ਪਰਤਣ ਦਾ ਸਿਹਰਾ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਮੁੱਢਲੀ ਕਾਤਾਰ ’ਚ ਕੰਮ ਕਰਨ ਵਾਲੇ ਕਾਮਿਆਂ ਨੂੰ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਹਫ਼ਤਾਵਾਰੀ ਫੇਸਬੁੱਕ ਲਾਇਵ ਦਿੱਤੀ।
ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਦੀ ਯੂ ਕੇ ਸਟ੍ਰੇਨ ਦਾ ਕੋਈ ਵੀ ਪਾਜ਼ੀਟਿਵ ਮਰੀਜ਼ ਨਹੀ ਹੈ। ਇੱਕ ਵਿਅਕਤੀ ਜੋ ਕਿ ਕਰੀਬ 1 ਮਹੀਨਾ ਪਹਿਲਾਂ ਕਰਨਾਲ ਵਿਖੇ ਹੋਏ ਟੈਸਟ ਦੌਰਾਨ ਪਾਜ਼ੀਟਿਵ ਆਇਆ ਸੀ, ਦਾ ਹੁਣ ਸਿਹਤ ਵਿਭਾਗ ਦੀਆਂ ਗਾਈਡਲਾਇਨ ਮੁਤਾਬਿਕ ਪਹਿਲਾ ਟੈਸਟ ਨੈਗੇਟਿਵ ਆ ਚੁੱਕਾ ਹੈ, ਦੂਜੇ ਵਾਰ ਲਏ ਗਏ ਸੈਂਪਲ ਦਾ ਨਤੀਜ਼ਾ ਆਉਣਾ ਬਾਕੀ ਹੈ। ਉਨਾਂ ਕਿਹਾ ਕਿ ਤਾਪਮਾਨ ਵਿੱਚ ਆਈ ਗਿਰਾਵਟ ਕਾਰਨ ਬਜ਼ੁਰਗਾਂ, ਬੱਚਿਆਂ ਅਤੇ ਸਾਹ ਆਦਿ ਦੀਆਂ ਬੀਮਾਰੀਆਂ ਤੋ ਪੀੜਤ ਵਿਅਕਤੀਆਂ ਦਾ ਖਾਸ ਖਿਆਲ ਰੱਖਿਆ ਜਾਵੇ। ਪਸ਼ੂਆਂ ਨੂੰ ਵੀ ਠੰਢ ਤੋ ਬਚਾਉਣ ਲਈ ਉਪਰਾਲੇ ਕੀਤੇ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੌਸਮ ਵਿੱਚ ਧੁੱਪ ਦਾ ਆਨੰਦ ਮਾਨਣ ਲਈ ਅਕਸਰ ਹੀ ਬੱਚਿਆਂ ਵੱਲੋ ਪਤੰਗਬਾਜ਼ੀ ਕੀਤੀ ਜਾਂਦੀ ਹੈ। ਕੁੱਝ ਦੁਕਾਨਦਾਰਾਂ ਵੱਲੋ ਚਾਈਨਾ ਡੋਰ ਦੀ ਵਿਕਰੀ ਕੀਤੀ ਜਾਂਦੀ ਹੈ ਜੋ ਕਿ ਕਈ ਤਰਾਂ ਦੇ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ। ਉਨਾਂ ਕਿਹਾ ਕਿ ਪਤੰਗ ਡੋਰਾਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰ ਇਹ ਯਕੀਨੀ ਬਣਾਉਣ ਕਿ ਚਾਈਨਾ ਡੋਰ ਦੀ ਵਿਕਰੀ ਨਾ ਕੀਤੀ ਜਾਵੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋ ਜਾਂਚ ਕੀਤੀ ਜਾਵੇਗੀ ਅਤੇ ਚਾਈਨਾ ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨਾਂ ਇਸ ਤੋਂ ਪਹਿਲਾ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲਾ ਵਿੱਚ ਕੁੱਲ 185216 ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ। ਇੰਨਾਂ ਨਮੂਨਿਆਂ ਵਿੱਚੋ 180840 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਹੁਣ ਤੱਕ 4152 ਕੋਵਿਡ-19 ਪਾਜ਼ੀਟਿਵ ਮਰੀਜ਼ ਕੋਰੋਨਾਵਾਇਰਸ ਨੂੰ ਮਾਤ ਦੇ ਕੇ ਤੰਦਰੁਸਤ ਹੋ ਚੁੱਕੇ ਹਨ। ਜ਼ਿਲੇ ਅੰਦਰ ਕੁੱਲ 24 ਐਕਟਿਵ ਮਰੀਜ਼ ਹਨ। ਅੱਜ 2 ਪਾਜ਼ੀਟਿਵ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਸਿਹਤਯਾਬ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਤੋ ਬਚਾਅ ਲਈ ਸਿਹਤ ਵਿਭਾਗ ਦੀਆਂ ਸਮੇ ਸਮੇ ਤੇ ਜਾਰੀ ਸਲਾਹਕਾਰੀਆਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੇਟਾਇਜ਼ਰ ਨਾਲ ਸਾਫ਼ ਕੀਤਾ ਜਾਵੇ। ਮਾਸਕ ਦੀ ਵਰਤੋ ਕੀਤੀ ਜਾਵੇ ਅਤੇ ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕੀਤੀ ਜਾਵੇ।
Advertisement

Advertisement

Advertisement

Advertisement

error: Content is protected !!