ਬਲਵਿੰਦਰ ਅਜਾਦ ਧਨੌਲਾ/ਬਰਨਾਲਾ 10 ਜਨਵਰੀ 2021
ਮਾਣਯੋਗ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਬਰਨਾਲਾ ਸ. ਸਰਬਜੀਤ ਸਿੰਘ ਤੂਰ ਅਤੇ ਸਟੇਟ ਅਵਾਰਡੀ ਪ੍ਰਿੰਸੀਪਲ ਸ਼੍ਰੀ ਰਾਕੇਸ਼ ਕੁਮਾਰ ਜੀ ਦੀ ਸੁਯੋਗ ਅਗਵਾਈ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਸ ਮੀਟਿੰਗ ਦਾ ਏਜੰਡਾ ਮੁੱਖ ਤੌਰ ਤੇ ਦਸੰਬਰ ਪ੍ਰੀਖਿਆ ਦਾ ਨਤੀਜਾ , ਆਨਲਾਈਨ ਸਿੱਖਿਆ, ਐਜੂਕੇਅਰ ਐਪ ਅਤੇ ਸਿੱਖਿਆ ਸੰਬੰਧੀ ਟੀ. ਵੀ. ਪ੍ਰੋਗਰਾਮਾਂ ਬਾਰੇ ਮਾਪਿਆਂ ਨਾਲ ਵਿਚਾਰ-ਵਟਾਂਦਰਾ ਰਿਹਾ।
ਇਸ ਵਿੱਚ ਮਾਪਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੋਰਡ ਅਤੇ ਨਾਨ-ਬੋਰਡ ਪ੍ਰੀਖਿਆਵਾਂ, ਰੋਜ਼ਾਨਾ ਸਲਾਈਡਾਂ, ਲਰਨਿੰਗ ਆਊਟਕਮਜ ਅਤੇ ਅਸਾਈਨਮੈਂਟਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਸਾਹਿਬ ਨੇ ਮਾਪਿਆਂ ਨੂੰ ਜਿੱਥੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ ਉੱਥੇ ਮਾਪਿਆਂ ਨੂੰ ਵੀ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਮਾਪਿਆਂ ਨੂੰ ਸਮਾਰਟ ਕਲਾਸ ਰੂਮਾਂ ਅਤੇ ਇੰਗਲਿਸ਼ ਬੂਸਟਰ ਕਲੱਬ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ 6ਵੀੰ ਤੋਂ 12ਵੀੰ ਸ਼੍ਰੇਣੀ ਤੱਕ ਦੇ ਸਾਰੇ ਵਿਦਿਆਰਥੀਆਂ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ ਆ ਸਕਦੇ ਹਨ।ਉਹਨਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਪ੍ਰੇਰਿਤ ਵੀ ਕੀਤਾ ਗਿਆ ਤਾਂ ਜੋ ਉਹ ਪ੍ਰੀਖਿਆਵਾਂ ਵਿੱਚ ਚੰਗੇ ਅੰਕ ਹਾਸਲ ਕਰ ਸਕਣ।