20 ਜਨਵਰੀ ਤੱਕ ਸਬੰਧਤ ਦਫ਼ਤਰ ਵਿਖੇ ਕੀਤਾ ਜਾ ਸਕਦੈ ਸੰਪਰਕ
ਆਰਜ਼ੂ ਸ਼ਰਮਾਂ , ਬਰਨਾਲਾ, 11 ਜਨਵਰੀ 2021
ਡਿਪਟੀ ਕਮਿਸ਼ਨਰ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਅਜਿਹੀਆਂ ਗੈਰਸਰਕਾਰੀ ਸੰਸਥਾਵਾਂ ਜੋ ਮੁਕੰਮਲ ਤੌਰ ’ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾ ਆਦਿ ਮੁਹੱਈਆ ਕਰਵਾ ਰਹੀਆਂ ਹਨ, ਉਨ੍ਹਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਰਜਿਸਟਰਡ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਸਥਾ ਅਜਿਹਾ ਨਹੀਂ ਕਰਦੀ ਹੈ ਤਾਂ ਸੰਸਥਾ ਵਿਰੁੱਧ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਦੀ ਧਾਰਾ 42 ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।
ਸ਼੍ਰੀ ਫੂਲਕਾ ਨੇ ਕਿਹਾ ਕਿ ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਸੰਸਥਾ ਲੋੜਵੰਦ ਬੱਚਿਆਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਲਈ ਕੰਮ ਕਰ ਰਹੀ ਹੋਵੇ ਜਾਂ ਕੰਮ ਕਰਨ ਦੀ ਇਛੁੱਕ ਹੋਵੇ ਪਰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਧਾਰਾ 41(1) ਤਹਿਤ ਰਜਿਸਟਰਡ ਨਾ ਹੋਵੇ, ਅਜਿਹੀ ਸੰਸਥਾ ਨੂੰ ਰਜਿਸਟਰ ਕਰਵਾਉਣ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ/ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਕਿਸੇ ਵੀ ਕੰਮ-ਕਾਜ ਵਾਲੇ ਦਿਨ ਤਹਿਸੀਲ ਕੰਪਲੈਕਸ ਬਰਨਾਲਾ ਵਿਖੇ ਮਿਤੀ 20 ਜਨਵਰੀ 2021 ਤੱਕ ਸੰਪਰਕ ਕੀਤਾ ਜਾ ਸਕਦਾ ਹੈ।