ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਵੱਖ-ਵੱਖ ਵੈਬੀਨਾਰਾਂ ਦਾ ਆਯੋਜਨ

Advertisement
Spread information

ਸੋਨੀ ਪਨੇਸਰ/ ਰਵੀ ਸੈਣ , ਬਰਨਾਲਾ, 12 ਜਨਵਰੀ 2021

             ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ੍ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਜੀ ਦੀ ਅਗਵਾਈ ਹੇਠ ਵੱਖ-ਵੱਖ ਵੈਬੀਨਾਰਾਂ ਦਾ ਆਯੋਜਨ ਆਨਲਾਈਨ ਮੋਡ ਰਾਹੀਂ ਕੀਤਾ ਗਿਆ।
ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ (ਮੁੰਡੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ (ਕੁੜੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ, ਸਰਕਾਰੀ ਹਾਈ ਸਕੂਲ ਅਸਪਾਲ ਕਲਾ, ਸਰਕਾਰੀ ਹਾਈ ਸਕੂਲ ਭੋਤਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਦਰਾ ਦੇ ਵਿਦਿਆਰਥੀਆਂ ਲਈ ਵੱਖ-ਵੱਖ ਵੈਬੀਨਾਰਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਵਕੀਲ ਲੈਣ ਦਾ ਤਰੀਕਾ, ਲੋਕ ਅਦਾਲਤ ਆਦਿ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਮਾਨਯੋਗ ਸਕੱਤਰ ਜੀ ਵੱਲੋ੍ਹਂ ਉੱਕਤ ਵੈਬੀਨਾਰਾ ਵਿੱਚ ਸ਼ਾਮਿਲ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨਾਂ ਨੂੰ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਫਰੰਟ ਆਫਿਸ ਦੇ ਫੋਨ ਨੰਬਰ 01679-243522 ਤੇ ਸਪੰਰਕ ਕਰਕੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਲਈ ਜਾ ਸਕਦਾ ਹੈ ਅਤੇ ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Advertisement
error: Content is protected !!