ਮੁੱਖ ਖੇਤੀਬਾੜੀ ਅਫਸਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ
ਰਘਵੀਰ ਹੈਪੀ , ਬਰਨਾਲਾ, 12 ਜਨਵਰੀ 2021
ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਚਰਨਜੀਤ ਸਿੰਘ ਕੈਂਥ ਨੇ ਵੱਖ ਵੱਖ ਵਿਭਾਗਾਂ ਪਸ਼ੂ ਪਾਲਣ ਵਿਭਾਗ, ਬਾਗਬਾਨੀ ਵਿਭਾਗ, ਭੂਮੀ ਰੱਖਿਆ ਵਿਭਾਗ, ਡੇਅਰੀ ਵਿਭਾਗ ਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸਾਲ 2021-22 ਦੇ ਐਕਸ਼ਨ ਪਲਾਨ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤੇ ਭਵਿੱਖ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਯੋਜਨਾ ਉਲੀਕੀ ਗਈ।ਇਸ ਵਿੱਚ ਸਮੂਹ ਵਿਭਾਗਾਂ ਵੱਲੋੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਜਿਨ੍ਹਾਂ ਵਿੱਚ ਐਕਪੋੋਜ਼ਰ ਵਿਜ਼ਟ, ਟ੍ਰੇਨਿੰਗਾਂ, ਕੈਂਪਾਂ, ਕਿਸਾਨ ਸਕੂਲ, ਕਿਸਾਨ ਗੋੋਸ਼ਟੀ, ਪ੍ਰਦਰਸ਼ਨੀ ਪਲਾਟਾਂ ਦਾ ਜ਼ਿਕਰ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਜ਼ਮੀਨੀ ਪੱਧਰ ਤੋੋਂ ਸਹਾਇਤਾ ਕਰਨ ਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਆਤਮਾ ਸਟਾਫ ਪੂਰੀ ਤਰ੍ਹਾਂ ਨਾਲ ਹਰ ਫੀਲਡ ਵਿੱਚ ਗਤੀਵਿਧੀਆਂ ਕਰਕੇ ਤੇ ਕਿਸਾਨਾਂ ਨੂੰ ਜਿਸ ਤਰ੍ਹਾਂ ਦੀ ਜਾਣਕਾਰੀ ਚਾਹੀਦੀ ਹੋੋਵੇ, ਉਨ੍ਹਾਂ ਨਾਲ ਰਾਬਤਾ ਕਾਇਮ ਕਰਕੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਜਾਣਕਾਰੀ ਮੁਹੱਈਆ ਕਰਵਾਉਣ। ਜੇਕਰ ਕਿਸਾਨਾਂ ਨੂੰ ਜ਼ਰੂਰਤ ਹੋੋਵੇ ਤਾਂ ਦੌਰਾ ਕਰਵਾ ਕੇ ਲਾਈਵ ਪਲਾਟ ਦਿਖਾ ਕੇ ਉਨ੍ਹਾਂ ਦੀ ਜਾਣਕਾਰੀ ਵਿੱਚ ਵਾਧਾ ਕਰਨ।
ਇਸ ਮੌੌਕੇ ਭੁਪਿਦਰਪਾਲ ਸਿੰਘ, ਭੂਮੀ ਰੱਖਿਆ ਅਫਸਰ, ਹਰਵਿੰਦਰਪਾਲ ਸਿੰਘ, ਮੱਛੀ ਪਾਲਣ ਅਫਸਰ, ਨਰਪਿੰਦਰ ਕੌੌਰ, ਬਾਗਬਾਨੀ ਵਿਕਾਸ ਅਫਸਰ, ਜਗਤਾਰ ਸਿੰਘ, ਪਸ਼ੂ ਪਾਲਣ ਵਿਭਾਗ, ਹਰਪਾਲ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਗੁਰਚਰਨ ਸਿੰਘ, ਏਡੀਓ ਨਿਖਿਲ ਸਿੰਗਲਾ ਏਟੀਐਮ ਆਤਮਾ, ਸੁਨੀਤਾ ਸ਼ਰਮਾ ਕੰਪਿਊਟਰ ਪ੍ਰੋੋਗਰਾਮਰ ਆਤਮਾ ਨੇ ਭਾਗ ਲਿਆ।