ਸਿੱਖਿਆ ਸਕੱਤਰ ਵਾਧੂ ਜਮਾਤਾਂ ਲਗਾਉਣ ਵਾਲੇ ਅਧਿਆਪਕਾਂ ਦੀ ਪ੍ਰਸ਼ੰਸਾ ਪੱਤਰਾਂ ਨਾਲ ਕਰ ਰਹੇ ਨੇ ਹੌਸਲਾ ਅਫ਼ਜਾਈ
ਰਵੀ ਸੈਣ , ਬਰਨਾਲਾ,16 ਜਨਵਰੀ 2021
ਸੈਸ਼ਨ 2020-21 ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਰਕਾਰੀ ਸਕੂਲਾਂ ਦੇ ਸਮੂਹ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨਾਲ ਸੌ ਫੀਸਦੀ ਸਫ਼ਲਤਾ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਲਾਂਚ ਕੀਤੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਆਮ ਦਿਨਾਂ ਵਾਂਗ ਪੜ੍ਹਾਈ ਕਰਵਾਈ ਜਾ ਰਹੀ ਹੈ।ਆਗਾਮੀ ਸਾਲਾਨਾ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸੌ ਫੀਸਦੀ ਸਫ਼ਲਤਾ ਯਕੀਨੀ ਬਣਾਉਣ ਲਈ ਮਿਸ਼ਨ ਸ਼ਤ ਪ੍ਰਤੀਸ਼ਤ ਅਧੀਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਹਨਾਂ ਦੇ ਸਿੱਖਣ ਪੱਧਰ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਤੋਂ ਇਲਾਵਾ ਹਫ਼ਤਾਵਾਰੀ ਟੈਸਟਾਂ ਜ਼ਰੀਏ ਵੀ ਵਿਦਿਆਰਥੀਆਂ ਦੇ ਸਿੱਖਣ ਪੱਧਰ ਦਾ ਲਗਾਤਾਰ ਮੁਲਾਂਕਣ ਕੀਤਾ ਜਾ ਰਿਹਾ ਹੈ।ਇਹਨਾਂ ਤਮਾਮ ਵਿਭਾਗੀ ਕੋਸ਼ਿਸ਼ਾਂ ਦੇ ਨਾਲ ਨਾਲ ਅਧਿਆਪਕਾਂ ਵੱਲੋਂ ਸਵੈ ਇੱਛਾ ਨਾਲ ਸਕੂਲ ਸਮੇਂ ਤੋਂ ਵਾਧੂ ਸਮੇਂ ਦੌਰਾਨ ਵੀ ਵਿਦਿਆਰਥੀਆਂ ਦੀਆਂ ਜਮਾਤਾਂ ਲਗਾਈਆਂ ਜਾ ਰਹੀਆਂ ਹਨ।ਅਧਿਆਪਕਾਂ ਵੱਲੋਂ ਸਮੇਤ ਐਤਵਾਰ ਦੇ ਬਾਕੀ ਛੁੱਟੀਆਂ ਦੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੀ ਸਹੂਲਤ ਅਨੁਸਾਰ ਵਾਧੂ ਜਮਾਤਾਂ ਲਗਾਈਆਂ ਜਾ ਰਹੀਆਂ ਹਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਧਿਆਪਕਾਂ ਦੇ ਨਾਲ ਨਾਲ ਸਕੂਲਾਂ ਦੇ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਇੰਚਾਰਜਾਂ ਵੱਲੋਂ ਖੁਦ ਵੀ ਵਾਧੂ ਜਮਾਤਾਂ ਲਗਾਈਆਂ ਜਾ ਰਹੀਆਂ ਹਨ।ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਸਿੱਖਿਆ ਸਕੱਤਰ ਵੱਲੋਂ ਵਾਧੂ ਜਮਾਤਾਂ ਲਗਾਉਣ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ ਜਾ ਰਹੇ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ)ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁੜੀਆਂ) ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ,ਸ਼ਹੀਦ ਬੁੱਧੂ ਖਾਂ ਸੌਰਿਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ,ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ, ਸਰਕਾਰੀ ਹਾਈ ਸਕੂਲ ਨਾਈਵਾਲਾ, ਸਰਕਾਰੀ ਹਾਈ ਸਕੂਲ ਧੂਰਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰ, ਸਰਕਾਰੀ ਹਾਈ ਸਕੂਲ ਉੱਪਲੀ,ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ,ਸਰਕਾਰੀ ਹਾਈ ਸਕੂਲ ਭੋਤਨਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਕੁ) ਠੀਕਰੀਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂਂ,ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ,ਸਰਕਾਰੀ ਹਾਈ ਸਕੂਲ ਸਹਿਜੜਾ,ਸਰਕਾਰੀ ਹਾਈ ਸਕੂਲ ਠੁੱਲ੍ਹੇਵਾਲ, ਸਰਕਾਰੀ ਹਾਈ ਸਕੂਲ ਕੁਤਬਾ,ਸਰਕਾਰੀ ਹਾਈ ਸਕੂਲ ਰਾਮਗੜ੍ਹ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿੱਲਵਾਂ, ਸ਼ਾਂਤੀ ਦੇਵੀ ਮੈਮੋਰੀਅਲ ਕੰਨਿਆ ਹਾਈ ਸਕੂਲ ਤਪਾ ਅਤੇ ਸਰਕਾਰੀ ਹਾਈ ਸਕੂਲ ਕਾਹਨੇਕੇ ਆਦਿ ਸਕੂਲਾਂ ਦੇ ਮੁਖੀਆਂ ਨੇ ਦੱਸਿਆ ਕਿ ਉਹਨਾਂ ਦੇ ਸਕੂਲਾਂ ਦੇ ਅਧਿਆਪਕਾਂ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਅਧੀਨ ਸਮੂਹ ਵਿਦਿਆਰਥੀਆਂ ਦੀ ਸਫ਼ਲਤਾ ਯਕੀਨੀ ਬਣਾਉਣ ਲਈ ਰੋਜ਼ਾਨਾ ਸਕੂਲ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਇੱਥੋਂ ਤੱਕ ਕਿ ਛੁੱਟੀ ਵਾਲੇ ਦਿਨ ਵੀ ਵਿਦਿਆਰਥੀਆਂ ਦੀਆਂ ਜਮਾਤਾਂ ਲਗਾਈਆਂ ਜਾ ਰਹੀਆਂ ਹਨ।