ਰਘਬੀਰ ਹੈਪੀ ,ਬਰਨਾਲਾ, 20 ਜਨਵਰੀ :2021
26 ਜਨਵਰੀ 2021 ਗਣਤੰਤਰ ਦਿਵਸ ਨੂੰ ਜਿਲ੍ਹੇ ਭਰ ’ਚ ਸ਼ਾਂਤੀਪੂਰਵਕ ਮਨਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈÎਜਿਸਟ੍ਰੇਟ ਬਰਨਾਲਾ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਜ਼ਿਲ੍ਹਾ ਬਰਨਾਲਾ ਅੰਦਰ 26 ਜਨਵਰੀ 2021 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਾਬੰਦੀ ਦੌਰਾਨ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸ਼ੀ ਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ/ਪਿਲਾਉਣ ਅਤੇ ਸਟੋਰ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਹ ਪਾਬੰਦੀ ਸਵੇਰੇ 7:00 ਵਜੇ ਤੋਂ ਲੈ ਕੇ ਸ਼ਾਮ 5:00 ਵਜੇ ਤੱਕ ਜ਼ਿਲ੍ਹੇ ਭਰ ’ਚ ਲਾਗੂ ਰਹੇਗੀ।