ਮਿਸ਼ਨ ਫਤਿਹ-ਸੰਗਰੂਰ ‘ਚ 6 ਹੋਰ ਪੌਜੇਟਿਵ ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ

Advertisement
Spread information

ਹਰਪ੍ਰੀਤ ਕੌਰ , ਸੰਗਰੂਰ , 22 ਜਨਵਰੀ:2021
           ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜਿਲ਼ੇ ’ਚ ਅੱਜ ਮਿਸ਼ਨ ਫਤਿਹ ਤਹਿਤ  6 ਪਾਜਿਟਿਵ ਮਰੀਜ਼ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਸਿਹਤਯਾਬ ਹੋਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦਿੱਤੀ।
            ਉਨਾਂ ਦੱਸਿਆ ਕਿ ਅੱਜ ਸਫ਼ਲ ਇਲਾਜ ਤੋਂ ਬਾਅਦ 5 ਮਰੀਜ਼ਾਂ ਨੇ ਹੋਮਆਈਸੋਲੇਸ਼ਨ ਅਤੇ 1 ਮਰੀਜ਼ ਡੀ.ਐਮ.ਸੀ ਲੁਧਿਆਣਾ ਤੋਂ ਇਲਾਜ ਦੌਰਾਨ ਕਰੋਨਾ ਨੂੰ ਹਰਾ ਕੇ ਫਤਿਹ ਹਾਸਿਲ ਕੀਤੀ। ਉਨਾਂ ਕਿਹਾ ਕਿ ਹਾਲਾਂਕਿ ਇਹ ਕੋਵਿਡ-19 ਵਿਰੁੱਧ ਜੰਗ ’ਚ ਵੱਡੀ ਕਾਮਯਾਬੀ ਹੈ ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
           ਉਨਾਂ ਸੰਗਰੂਰ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ। ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

Advertisement
Advertisement
Advertisement
Advertisement
Advertisement
error: Content is protected !!