ਕਰੋਨਾ ਸਬੰਧੀ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ: ਜ਼ਿਲ੍ਹਾ ਮੈਜਿਸਟ੍ਰੇਟ

Advertisement
Spread information

ਘਰਾਂ ,ਚ ਰਾਸ਼ਨ ਨਾ ਹੋਣ ਦੀ ਝੂਠੀ ਜਾਣਕਾਰੀ ਦੇਣ ਵਾਲਿਆਂ ਖਿਲਾਫ ਵੀ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ
ਪਿੰਡਾਂ ,ਚ ਕੋਈ ਵੀ ਸਮੱਸਿਆ ਆਉਣ ‘ਤੇ ਲੋਕ ਸਰਪੰਚਾਂ/ਪਟਵਾਰੀਆਂ ਤੇ ਜੀਓਜੀਜ਼ ਨਾਲ ਕਰਨ ਸੰਪਰਕ
ਕੈਮਿਸਟ ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 6 ਤੋਂ 8 ਵਜੇ

ਬਰਨਾਲਾ, 30 ਮਾਰਚ 2020
ਕਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਪੂਰੀ ਦੁਨੀਆਂ ਜੂਝ ਰਹੀ ਹੈ। ਇਹ ਅਜਿਹਾ ਨਾਜ਼ੁੁਕ ਸਮਾਂ ਹੈ, ਜਦੋਂ ਅਸੀਂ ਆਮ ਲੋਕਾਂ ਨੂੰ ਲੋੜੀਂਦੀਆਂ ਸਾਵਧਾਨੀਆਂ ਵਰਤਣ ਅਤੇ ਅਫਵਾਹਾਂ ਤੋਂ ਬਚਣ ਲਈ ਪ੍ਰੇਰਿਤ ਕਰਨਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਆਪਣੇ ਦਫਤਰ ਵਿਖੇ ਮੀਡੀਆ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਵਸਤਾਂ ਦੀ ਕਿਤੇ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸ਼ਹਿਰਾਂ ਵਿੱਚ ਫਲਾਂ, ਸਬਜ਼ੀਆਂ, ਦਵਾਈਆਂ ਤੇ ਹੋਰ ਜ਼ਰੂਰੀ ਵਸਤਾਂ ਦੀ ਹੋਮ ਡਿਲਿਵਰੀ ਜਾਰੀ ਹੈ। ਕੈਮਿਸਟ ਦੀਆਂ ਦੁਕਾਨਾਂ ਖੁੱਲ੍ਹਣ ਦਾ ਸਮਾਂ ਸਵੇਰੇ 6 ਤੋਂ 8 ਵਜੇ ਤੱਕ ਕੀਤਾ ਗਿਆ ਹੈ। ਬਾਕੀ ਪਰਮਿਟ ਵਾਲੇ ਕੈਮਿਸਟ ਉੇਸੇ ਤਰ੍ਹਾਂ ਨਿਰਧਾਰਿਤ ਸਮੇਂ ਵਿਚ ਹੋਮ ਡਿਲਿਵਰੀ ਕਰਨਗੇ।
ਪਿੰਡਾਂ ਵਿੱਚ ਦੋ-ਦੋ ਘੰਟੇ ਕਰਿਆਣੇ ਦੀਆਂ ਦੁਕਾਨਾਂ ਖੁਲ੍ਹਵਾਉਣ ਅਤੇ ਕੈਮਿਸਟ ਦੀਆਂ ਦੁਕਾਨਾਂ ਖੁੱਲ੍ਹਵਾਉਣ ਲਈ ਸਰਪੰਚਾਂ/ਪਟਵਾਰੀਆਂ ਦੀ ਡਿਊਟੀ ਲਗਾਈ ਗਈ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਗਾਹਕਾਂ ਵਿਚਾਲੇ ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ। ਜੇਕਰ ਕਿਸੇ ਪਿੰਡ ਵਿੱਚ ਲੋੜੀਂਦੀਆਂ ਵਸਤਾਂ ਦੀ ਕੋਈ ਦਿੱਕਤ ਆ ਰਹੀ ਹੈ ਤਾਂ ਸਬੰਧਤ ਸਰਪੰਚ/ਪਟਵਾਰੀ ਤੇ ਜੀਓਜ਼ੀ ਨਾਲ ਸੰਪਰਕ ਕੀਤਾ ਜਾਵੇ।
ਉਦਯੋਗਾਂ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਹੜੀ ਸਨਅਤ ਕੋਲ ਆਪਣੇ ਕੈਂਪਸ ਅੰਦਰ ਹੀ ਲੇਬਰ ਰੱਖਣ ਦਾ ਇੰਤਜ਼ਾਮ ਹੈ, ਲੇਬਰ ਦੇ ਖਾਣ-ਪੀਣ ਤੇ ਮੈਡੀਕਲ ਚੈਕਅਪ ਦਾ ਇੰਤਜ਼ਾਮ ਹੈ, ਉਹੀ ਸਨਅਤ ਚਲਾ ਸਕੇਗਾ।
ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਰੈੱਡ ਕ੍ਰਾਸ ਸੁਸਾਇਟੀ ਰਾਹੀਂ ਸੁੱਕਾ ਰਾਸ਼ਨ ਵੰਡਿਆ ਜਾ ਰਿਹਾ ਹੈ। ਇਸ ਬਾਬਤ ਕੁਝ ਅੇੈਨਜੀਓਜ਼ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇ ਰਹੀਆਂ ਹਨ, ਜਿਨ੍ਹਾਂ ਨੂੰ ਖੇਤਰ/ਇਲਾਕੇ ਵੰਡ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਬਣਾਉਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਉਹ ਸੁੱਕਾ ਰਾਸ਼ਨ ਹੀ ਦਾਨ ਕਰਨ ਨੂੰ ਤਰਜੀਹ ਦੇਣ। ਇਸ ਸਬੰਧੀ 01679-244072 ਜਾਂ 98159-86592 ‘ਤੇ ਸੰਪਰਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਅਜਿਹਾ ਸਮਾਂ ਹੈ, ਜਦੋਂ ਜ਼ਰੂਰੀ ਹੈ ਕਿ ਲੋਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਪੈਦਾ ਨਾ ਹੋਵੇ। ਕਰੋਨਾ ਵਾਇਰਸ ਤੋਂ ਬਚਾਅ ਲਈ ਸਿਰਫ ਸਾਵਧਾਨੀਆਂ ਵਰਤਣ ਅਤੇ ਸਰਕਾਰ ਵੱਲੋਂ ਜਾਰੀ ਐਡਵਾਇਜ਼ਰੀ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਚੱਲਣ ਦੀ ਲੋੜ ਹੈ। ਇਸ ਲਈ ਨਾ ਹੀ ਕਿਸੇ ਅਫਵਾਹ ‘ਤੇ ਯਕੀਨ ਕੀਤਾ ਜਾਵੇ ਅਤੇ ਨਾ ਹੀ ਕੋਈ ਅਫਵਾਹ ਫੈਲਾਈ ਜਾਵੇ। ਅਫਵਾਹ ਫੈਲਾਉਣ ਵਾਲੇ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਰਿਆਣੇ ਨਾਲ ਸਬੰਧਤ ਵਸਤਾਂ ਦੇ ਭਾਅ ਤੈਅ ਕਰਨ ਤੋਂ ਇਲਾਵਾ ਫਲਾਂ, ਸਬਜ਼ੀਆਂ ਦੇ ਭਾਅ ਰੋਜ਼ਾਨਾ ਪੱਧਰ ‘ਤੇ ਤੈਅ ਕੀਤੇ ਜਾਂਦੇ ਹਨ। ਜੇਕਰ ਕੋਈ ਇਸ ਤੋਂ ਵੱਧ ਕੀਮਤ ‘ਤੇ ਫਲ ਸਬਜ਼ੀਆਂ ਵੇਚ ਰਿਹਾ ਹੈ ਤਾਂ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਜਾਵੇ। ਇਸ ਤੋਂ ਇਲਾਵਾ ਖਰੀਦ ਕਰਤਾ ਈਮੇਲ doortodoorcov}d੧੯0{ma}&.com ‘ਤੇ ਜਾਂ ਵਾਰ ਰੂਮ ਦੇ ਟੈਲੀਫੋਨ ਨੰਬਰ 01679-244300 ‘ਤੇ ਸੰਪਰਕ ਕਰੇ।
ਉਨ੍ਹਾਂ ਸਪਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੋ ਮੁਫਤ ਰਾਸ਼ਨ ਵੰਡਿਆ ਜਾ ਰਿਹਾ ਹੈ, ਉਹ ਅਸਲ ਲੋੜਵੰਦਾਂ/ ਦਿਹਾੜੀਦਾਰਾਂ ਨੂੰ ਵੰਡਿਆ ਜਾ ਰਿਹਾ ਹੈ। ਜੇਕਰ ਕੋਈ ਅਸਲੋਂ ਲੋੜਵੰਦ ਨਹੀਂ ਹੈ ਤੇ ਉਹ ਰਾਸ਼ਨ ਘਰ ਵਿੱਚ ਨਾ ਹੋਣ ਸਬੰਧਤ ਝੂਠੀ ਜਾਣਕਾਰੀ ਦਿੰਦਾ ਹੈ ਤਾਂ ਉਸ ਵਿਅਕਤੀ ਖਿਲਾਫ ਪੁਲੀਸ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿੰਡ ਕਾਲੇਕੇ ਵਿੱਚ ਕੁਝ ਲੋਕਾਂ ਕੋਲ ਰਾਸ਼ਨ ਨਾ ਹੋਣ ਦੀ ਸੂਚਨਾ ਮਿਲੀ ਸੀ। ਜਿਸ ਮਗਰੋਂ ਉਨ੍ਹਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਅਗਵਾਈ ਵਿੱਚ ਟੀਮ ਭੇਜੀ ਗਈ ਸੀ ਤਾਂ ਪਾਇਆ ਗਿਆ ਕਿ ਸਬੰਧਤ ਲੋਕਾਂ ਕੋਲ ਤਿੰਨ ਤਿੰਨ ਮਹੀਨੇ ਦਾ ਰਾਸ਼ਨ ਮੌਜੂਦ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਰੂਹੀ ਦੁੱਗ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
error: Content is protected !!