ਹਰਿੰਦਰ ਨਿੱਕਾ , ਬਰਨਾਲਾ 25 ਜਨਵਰੀ 2021
ਜਿਲ੍ਹਾ ਮਜਿਸਟ੍ਰੇਟ ਤੇਜਪ੍ਰਤਾਪ ਸਿੰਘ ਫੂਲਕਾ ਵੱਲੋਂ ਚਾਈਨਾ ਡੋਰ ਤੇ ਲਾਈ ਪਾਬੰਦੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਪਾਰਟੀ ਨੇ ਐਸ.ਐਚ.ਉ. ਗੁਰਮੇਲ ਸਿੰਘ ਦੀ ਅਗਵਾਈ ਵਿੱਚ ਚਾਇਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਦੀ ਤੜਾਮ ਕਸਣੀ ਸ਼ੁਰੂ ਕੀਤੀ ਹੋਈ ਹੈ। ਇਸ ਕੜੀ ਤਹਿਤ ਹੌਲਦਾਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਮੁਖਬਰ ਦੀ ਇਤਲਾਹ ਤੇ ਸੂਰਜ ਗਰਗ ਪੁੱਤਰ ਸ਼ੁਸ਼ੀਲ ਕੁਮਾਰ ਗਰਗ ਵਾਸੀ 22 ਏਕੜ ਬਰਨਾਲਾ ਦੇ ਖਿਲਾਫ ਕੇਸ ਦਰਜ਼ ਕੀਤਾ ਹੈ। ਐਸ.ਐਚ.ਉ. ਨੇ ਦੱਸਿਆ ਕਿ ਦੋਸ਼ੀ ਨੂੰ ਗਿਰਫਤਾਰ ਕਰਕੇ ਪੁਲਿਸ ਨੇ ਉਸਦੇ ਕਬਜੇ ਵਿੱਚੋਂ ਪਾਬੰਦੀਸ਼ੁਦਾ ਚਾਇਨਾ ਡੋਰ ਦੇ 208 ਗੱਟੂ ਬਰਾਮਦ ਕੀਤੇ ਗਏ ਹਨ। ਐਸ.ਐਚ.ਉ. ਗੁਰਮੇਲ ਸਿੰਘ ਨੇ ਕਿਹਾ ਕਿ ਜਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ ਦੇ ਹੁਕਮਾਂ ਤੇ ਥਾਣਾ ਖੇਤਰ ਵਿੱਚ ਪਾਬੰਦੀਸ਼ੁਦਾ ਡੋਰ ਵੇਚਣ ਵਾਲਿਆਂ ਦੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਦੀਆਂ ਵੱਖ ਵੱਖ ਪਾਰਟੀਆਂ ਆਪਣੇ ਸੋਰਸ ਰਾਹੀਂ ਚਾਇਨਾ ਡੋਰ ਵੇਚਣ ਵਾਲਿਆਂ ਨੂੰ ਫੜ੍ਹਣ ਵਿੱਚ ਲੱਗੀਆਂ ਹੋਈਆਂ ਹਨ। ਉਨਾਂ ਦੁਕਾਨਦਾਰਾਂ ਡੋਰ ਪਾਬੰਦੀਸ਼ੁਦਾ ਨਾ ਵੇਚਣ ਅਤੇ ਲੋਕਾਂ ਪਾਬੰਦੀਸ਼ੁਦਾ ਡੋਰ ਨਾਲ ਖਰੀਦਣ ਦੀ ਅਪੀਲ ਕੀਤੀ ਹੈ।