ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਯੋਗਦਾਨ ਕਦੇ ਭੁਲਾਇਆ ਨਹੀ ਜਾ ਸਕਦਾ-ਗੁਰਪ੍ਰੀਤ ਸਿੰਘ ਕਾਂਗੜ
ਸੰਗਰੂਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ 17 ਕੰਮਾਂ ਤੇ 224 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ- ਕੈਬਨਿਟ ਮੰਤਰੀ
ਹਰਪ੍ਰੀਤ ਕੌਰ , ਸੰਗਰੂਰ, 26 ਜਨਵਰੀ:2021
ਪੁਲਿਸ ਲਾਈਨ ਸਟੇਡੀਅਮ ਵਿਖੇ 72ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਕੈਬਨਿਟ ਮੰਤਰੀ ਪੰਜਾਬ ਸ. ਗੁਰਪ੍ਰੀਤ ਸਿੰਘ ਕਾਂਗਰੜ ਨੇ ਮੁੱਖ ਮਹਿਮਾਨ ਵੱਜੋਂ ਸਿਰਕਤ ਕਰਦਿਆ ਕੌਮੀ ਝੰਡਾ ਲਹਿਰਾਇਆ। ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਸਮੁੱਚੇ ਜ਼ਿਲਾ ਨਿਵਾਸੀਆਂ ਨੰੂ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਗਣਰਾਜ ਬਣਾਉਣ ਲਈ ਦੇਸ਼ ਨੰੂ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਮਹਾਨ ਕਾਰਜ਼ ਸੀੇ। ਉਨਾਂ ਕਿਹਾ ਕਿ ਇਸ ਕਾਰਜ਼ ਨੰੂ ਸਿਰੇ ਚੜਾਉਣ ਵਿੱਚ ਸਭ ਤੋਂ ਵੱਡਾ ਯੋਗਦਾਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਜੀ ਅੰਬੇਦਕਰ ਸਾਹਿਬ ਦਾ ਰਿਹਾ ਹੈ, ਜਿਸਨੰੂ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ।ਉਨਾਂ ਕਿਹਾ ਕਿ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ ਵਰਗੇ ਸੂਰਬੀਰਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਦੇਸ਼ ਦੇ ਸੈਨਿਕਾ, ਨੀਮ ਫੋਜੀ ਦਸਤਿਆਂ ਅਤੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਅੰਦਰੁਨੀ ਅਤੇ ਬਾਹਰੀ ਰੱਖਿਆ ਲਈ ਪਾਏ ਜਾ ਰਹੇ ਯੋਗਦਾਨ ਨੰੂ ਵੀ ਸਰਾਹਿਆ। ਉਨ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਪੰਜਾਬ ਦਾ 60 ਫੀਸਦੀ ਤੋਂ ਵੱਧ ਯੋਗਦਾਨ ਹੈ ਅਤੇ ਪੰਜਾਬ ਨੇ ਵੱਖ-ਵੱਖ ਖੇਤਰਾਂ ਵਿੱਚ ਵੀ ਮੋਹਰੀ ਭੂਮਿ੍ਰਕਾ ਨਿਭਾਈ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਪਰਿਵਾਰ ਦੇ ਇਕ ਜੀਅ ਨੰੂ ਸਰਕਾਰੀ ਨੋਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਰਾਜ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ 8 ਫਸਲਾਂ ਦੀ ਖਰੀਦ ਮੌਕੇ 48 ਘੰਟਿਆਂ ਅੰਦਰ ਕਰਕੇ ਕਿਸਾਨਾਂ ਨੰੂ ਬਣਦੀ ਰਕਮ ਅਦਾ ਕੀਤੀ।
ਸ. ਕਾਂਗੜ ਨੇ ਮਾਲ ਤੇ ਪੁਨਰਵਾਸ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਵਿਭਾਗੀ ਅਧਿਕਾਰੀਆਂ ਵੱਲੋਂ ਮੋਹਰਲੀ ਕਾਤਾਰ ਵਿੱਚ ਕੋਰੋਨਾ ਯੋਧੇ ਬਣ ਕੇ ਲੋੜੀਂਦੀਆਂ ਵਸਤਾਂ ਲੋਕਾਂ ਦੇ ਘਰ ਘਰ ਪਹੰੁਚਾਈਆ। ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ 15 ਲੱਖ ਤੋਂ ਵੱਧ ਨੌਜਵਾਨਾਂ ਲੰੂ ਰੋਜ਼ਗਾਰ/ਸਵੈ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਉਨਾਂ ਕਿਹਾ ਕਿ ਜ਼ਿਲਾ ਸੰਗਰੂਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ 17 ਕੰਮਾਂ ਤੇ 224 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ 7.62 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲੇ ਅੰਦਰ 50 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਇਸ ਕੰਮ ਲਈ ਹੁਣ ਤੱਕ 2 ਕਰੋੜ 36 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਇਸ ਤੋਂ ਪਹਿਲਾ ਸ. ਕਾਂਗੜ ਵੱਲੋਂ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਅਤੇ ਡੀ.ਐਸ.ਪੀ. ਸ੍ਰੀ ਰਾਜਨ ਸ਼ਰਮਾ ਦੀ ਅਗਵਾਈ ਹੇਠ ਹੋਈ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੰੂ ਦਰਸਾਉਂਦੀਆ ਝਾਕੀਆਂ ਪੇਸ਼ ਕੀਤੀਆ ਗਈਆ। ਇਸ ਉਪਰੰਤ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸ਼ੀਅਤਾਂ ਨੰੂ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਜੀ ਨੰੂ ਜ਼ਿਲਾ ਪ੍ਰਸਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੀ ਅਗਵਾਈ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਜ਼ਿਲਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਸਿੰਘ ਬੱਤਰਾ, ਸਹਾਇਕ ਕਮਿਸ਼ਨਰ ਯਸ਼ ਪਾਲ ਸ਼ਰਮਾ, ਚੈਅਰਮੈਨ ਇੰਮਪਰੂਵਮੈਂਟ ਟਰੱਸਟ ਨਰੇਸ਼ ਗਾਬਾ , ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ ਅਨਿਲ ਕੁਮਾਰ ਘੀਚਾ, ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਚੇਅਰਮੈਨ ਲੀਗਲ ਸੈੱਲ ਗੁਰਤੇਜ਼ ਸਿੰਘ ਗਰੇਵਾਲ, ਕਾਂਗਰਸੀ ਆਗੂ ਮਾਸਟਰ ਅਜੈਬ ਸਿੰਘ ਰਟੋਲਾਂ, ਡਾਇਰੈਕਟਰ ਇਨਫੋਟੈਕ ਸਤੀਸ਼ ਕਾਂਸਲ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਜਸਵੀਰ ਕੌਰ, ਚੇਅਰਪਰਸਨ ਪੰਜਾਬ ਐਗਰੋ ਗੀਤਾ ਸ਼ਰਮਾ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਬਲਬੀਰ ਕੌਰ ਸੈਣੀ ਤੋਂ ਇਲਾਵਾ ਜੁਡੀਸ਼ੀਅਲ, ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀ ਅਤੇ ਜ਼ਿਲਾ ਵਾਸੀ ਹਾਜ਼ਰ ਸਨ।