Skip to content
- Home
- ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਮੂਹਰਲੀ ਕਤਾਰ ਦੇ ਕੋਵਿਡ ਯੋਧਿਆਂ ਅਤੇ ਪੁਲਿਸ ਜਵਾਨਾਂ ਦਾ ਸਨਮਾਨ
Advertisement
ਬਸੇਰਾ’ ਸਕੀਮ ਤਹਿਤ ਸੰਕੇਤਕ ਰੂਪ ‘ਚ 6 ਝੁੱਗੀ-ਝੌਂਪੜੀ ਵਾਲਿਆਂ ਨੂੰ ਵੀ ਸੌਂਪੇ ਦਸਤਾਵੇਜ਼
ਬਲਵਿੰਦਰ ਪਾਲ , ਪਟਿਆਲਾ, 26 ਜਨਵਰੀ:2021
72ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਦੇ ਔਖੇ ਸਮੇਂ ਦੌਰਾਨ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਸਨਮਾਨਿਤ ਕੀਤਾ। ਇਸੇ ਦੌਰਾਨ ਮੁੱਖ ਮੰਤਰੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਛੇ ਪੁਲੀਸ ਜਵਾਨਾਂ ਦਾ ਸਨਮਾਨ ਕਰਨ ਤੋਂ ਇਲਾਵਾ ਝੁੱਗੀ-ਝੌਂਪੜੀ ਵਾਲਿਆਂ ਲਈ ਸ਼ੁਰੂ ਕੀਤੀ ‘ਬਸੇਰਾ’ ਸਕੀਮ ਦੇ ਛੇ ਲਾਭਪਾਤਰੀਆਂ ਨੂੰ ਸੰਕੇਤਕ ਰੂਪ ਵਿੱਚ ਦਸਤਾਵੇਜ਼ ਸੌਂਪੇ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਚੁਣੌਤੀਪੂਰਨ ਸਮੇਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ 24 ਡਾਕਟਰਾਂ/ਸਿਹਤ ਕਾਮਿਆਂ ਨੂੰ ਕਰੋਨਾ ਯੋਧਿਆਂ ਵਜੋਂ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡਾ. ਆਰ.ਪੀ.ਐਸ. ਸਿਬੀਆ, ਡਾ. ਵਿਸ਼ਾਲ ਚੋਪੜਾ, ਡਾ. ਰੁਪਿੰਦਰ ਬਖਸ਼ੀ, ਡਾ. ਜਤਿੰਦਰ ਕਾਂਸਲ, ਡਾ. ਨਿਧੀ ਸ਼ਰਮਾ, ਡਾ. ਸੁਮਿਤ ਸਿੰਘ, ਡਾ. ਲਵਲੀਨ ਭਾਟੀਆ, ਡਾ. ਤ੍ਰਿਪਤ ਕੌਰ ਬਿੰਦਰਾ, ਡਾ. ਬਲਵਿੰਦਰ ਕੌਰ ਰੇਖੀ, ਡਾ. ਹਰਜੀਤ ਕੇ. ਸਿੰਘ ਚਾਵਲਾ, ਡਾ. ਅਮਨਦੀਪ ਸਿੰਘ ਬਖਸ਼ੀ, ਡਾ. ਸਚਿਨ ਕੌਸ਼ਲ, ਡਾ. ਸਵਾਤੀ ਕਪੂਰ, ਡਾ. ਸਿਮਰਜੀਤ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਕੋਮਲ ਪਰਮਾਰ, ਮੇਲ ਸਟਾਫ ਨਰਸ ਸਪਿੰਦਰ ਪਾਲ ਸਿੰਘ, ਆਈਸੋਲੇਸ਼ਨ ਵਾਰਡ ਦੇ ਇੰਚਾਰਜ ਗੁਰਕਿਰਨ, ਵਾਰਡ ਅਟੈਂਡੈਂਟ ਜੋਗੇਸ਼ਵਰ ਰਾਏ, ਸਟਾਫ ਨਰਸ ਸਰਬਜੀਤ ਕੌਰ, ਏ.ਐਨ.ਐਮ. ਅਨੀਤਾ, ਵਾਰਡ ਅਟੈਂਡੈਂਟ ਰਾਜਕੁਮਾਰ ਅਤੇ ਫਿਜ਼ੀਓਥਰੈਪਿਸਟ ਦੀਵਾਨ ਨਸਰੂਦੀਨ ਸ਼ਾਮਲ ਹਨ।ਇਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਏ.ਆਈ.ਜੀ. ਹਰਕਮਲਪ੍ਰੀਤ ਸਿੰਘ ਖੱਖ, ਡੀ.ਐਸ.ਪੀਜ਼ ਗੁਰਜੀਤ ਸਿੰਘ, ਗੁਰਚਰਨ ਸਿੰਘ ਅਤੇ ਅਰੁਣ ਸ਼ਰਮਾ, ਇੰਸਪੈਕਟਰ ਇੰਦਰਜੀਤ ਸਿੰਘ, ਏ.ਐਸ.ਆਈਜ਼ ਪਵਨ ਕੁਮਾਰ ਅਤੇ ਕਸ਼ਮੀਰ ਸਿੰਘ ਨੂੰ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ-ਟੂ-ਡਿਊਟੀ (ਸਮਰਪਣ ਭਾਵਨਾ ਨਾਲ ਬਿਹਤਰੀਨ ਡਿਊਟੀ ਨਿਭਾਉਣ ਲਈ ਮੁੱਖ ਮੰਤਰੀ ਮੈਡਲ) ਨਾਲ ਸਨਮਾਨਿਤ ਕੀਤਾ।
ਇਸੇ ਦੌਰਾਨ ਮੁੱਖ ਮੰਤਰੀ ਨੇ ‘ਬਸੇਰਾ’ ਸਕੀਮ ਦੇ ਪਹਿਲੇ ਪੜਾਅ ਵਿੱਚ ਪਟਿਆਲਾ ਤੋਂ ਝੁੱਗੀ-ਝੌਪੜੀ ਵਾਲੇ 335 ਵਿਅਕਤੀਆਂ ਨੂੰ ਮਾਲਕੀ ਹੱਕ ਦੇਣ ਲਈ ਸੰਕੇਤਕ ਰੂਪ ਵਿੱਚ ਛੇ ਲਾਭਪਾਤਰੀਆਂ ਨੂੰ ‘ਸਨਦ’ ਸੌਂਪੀ ਜਿਨ੍ਹਾਂ ਵਿੱਚ ਸੋਹਨ ਲਾਲ, ਜਹਾਨ ਸਿੰਘ, ਖਲੀਲ ਅਹਿਮਦ, ਰਾਮ ਲਾਲ, ਨਿਤੇਸ਼ ਕੁਮਾਰ ਅਤੇ ਨਰਿੰਦਰ ਸ਼ਾਮਲ ਹਨ। ਇਸ ਮੌਕੇ ਡਵੀਜਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਕੁਮਾਰ ਅਮਿਤ ਤੇ ਐਸ.ਐਸ.ਪੀ. ਵਿਕਰਮਜੀਤ ਦੁੱਗਲ ਨੇ ਸਾਂਝੇ ਤੌਰ ‘ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ।
ਸਮਾਗਮ ਦੌਰਾਨ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਬੀਬਾ ਜੈਇੰਦਰ ਕੌਰ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ ਸ਼ੁਤਰਾਣਾ, ਰਾਜਿੰਦਰ ਸਿੰਘ, ਹਰਿੰਦਰ ਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਜੇਸ਼ ਸ਼ਰਮਾ, ਲੋਕ ਸਭਾ ਮੈਂਬਰ ਦੇ ਨਿਜੀ ਸਕੱਤਰ ਬਲਵਿੰਦਰ ਸਿੰਘ, ਓ.ਐਸ.ਡੀ. ਰਾਜ ਕੁਮਾਰ, ਪਨਗ੍ਰੇਨ ਦੇ ਡਾਇਰੈਕਟਰ ਰਜਨੀਸ਼ ਸ਼ੋਰੀ, ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸੰਤ ਬਾਂਗਾ, ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਬਹਾਦਰ ਖ਼ਾਨ, ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਕਾਂਗਰਸ ਦੇ ਐਂਟੀ ਨਾਰਕੋਟਿਸ ਸੈਲ ਚੇਅਰਮੈਨ ਰਣਜੀਤ ਸਿੰਘ ਨਿਕੜਾ, ਮਹੰਤ ਹਰਵਿੰਦਰ ਸਿੰਘ ਖਨੌੜਾ, ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਿਰਨ ਢਿੱਲੋਂ, ਯੂਥ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਸੋਨੂ ਸੰਗਰ, ਅਨੁਜ ਖੋਸਲਾ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਗਗਨਦੀਪ ਸਿੰਘ ਜੌਲੀ ਜਲਾਲਪੁਰ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵੀ.ਸੀ. ਲੈਫ. ਜਨ. ਜੇ.ਐਸ. ਚੀਮਾ, ਕਾਂਗਰਸ ਦੇ ਸਕੱਤਰ ਹਰਦੇਵ ਸਿੰਘ ਬੱਲੀ, ਪਨਸਪ ਦੇ ਸੀਨੀਅਰ ਵਾਈਸ ਚੇਅਰਮੈਨ ਨਰਿੰਦਰ ਲਾਲੀ, ਰਾਮਗੜ੍ਹੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਜੀਤ ਸਿੰਘ ਸੱਗੂ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਮਹਾਰਾਣੀ ਕਲੱਬ ਦੇ ਪ੍ਰਧਾਨ ਵਿਨੋਦ ਢੂੰਡੀਆ, ਨਗਰ ਨਿਗਮ ਦੇ ਕੌਂਸਲਰ, ਖੁਸ਼ਹਾਲੀ ਦੇ ਰਾਖੇ, ਆਮ ਸ਼ਹਿਰੀ ਤੇ ਹੋਰ ਪਤਵੰਤੇ ਵੀ ਮੌਜੂਦ ਸਨ।
ਇਸ ਦੌਰਾਨ ਏ.ਡੀ.ਜੀ.ਪੀ. ਸੁਰੱਖਿਆ ਐਸ. ਐਸ. ਸ੍ਰੀਵਾਸਤਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ, ਡਵੀਜਨਲ ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਗੁਰਿੰਦਰ ਸਿੰਘ ਢਿੱਲੋਂ, ਕਮਿਸ਼ਨਰ ਨਗਰ ਨਿਗਮ ਪੂਨਮਦੀਪ ਕੌਰ, ਪਟਿਆਲਾ ਸ਼ਹਿਰੀ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਐਸ.ਪੀ. ਨਵਨੀਤ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਸ.ਪੀ. ਹਰਮੀਤ ਸਿੰਘ ਹੁੰਦਲ, ਐਸ.ਡੀ.ਐਮ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲਾਲ ਵਿਸ਼ਵਾਸ਼, ਅਵਿਕੇਸ਼ ਗੁਪਤਾ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਨਿਰਮਲ ਓਸੀਪਚਨ, ਜਸਲੀਨ ਕੌਰ ਭੁੱਲਰ, ਜਗਨੂਰ ਸਿੰਘ ਗਰੇਵਾਲ ਤੇ ਹੋਰ ਅਧਿਕਾਰੀ ਮੌਜੂਦ ਸਨ।
Advertisement
Advertisement
Advertisement
Advertisement
Advertisement
error: Content is protected !!