ਔਰਤਾਂ ਨੂੰ ਸਮਰੱਥ ਬਣਾਉਣ ਵਾਲੇ ਕਰੀਬ 15 ਵਿਅਕਤੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੀਤਾ ਜਾਵੇਗਾ ਪੁਰਸਕਾਰ ਨਾਲ ਸਨਮਾਨਿਤ
31 ਜਨਵਰੀ ਤੱਕ ਦਿੱਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ/ਅਰਜ਼ੀਆਂ
ਬਲਵਿੰਦਰ ਅਜ਼ਾਦ ,ਬਰਨਾਲਾ, 28 ਜਨਵਰੀ 2021
ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ ਪੁਰਸਕਾਰ (ਨਾਰੀ ਸ਼ਕਤੀ ਪੁਰਸਕਾਰ-2020) ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਵੋਤਮ ਨਾਗਰਿਕ ਸਨਮਾਨ ‘ਨਾਰੀ ਸ਼ਕਤੀ ਪੁਰਸਕਾਰ-2020’ ਲਈ ਨਾਮਜ਼ਦਗੀਆਂ ਮੰਗੀਆਂ ਹਨ। ਉਨਾਂ ਦੱਸਿਆ ਕਿ ਇਹ ਪੁਰਸਕਾਰ ਉਨਾਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੇ ਹਨ ਅਤੇ ਸਮਾਜ ਵਿੱਚ ਔਰਤਾਂ ਦੀ ਉੱਨਤੀ ਅਤੇ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।
ਬੁਲਾਰੇ ਨੇ ਦੱਸਿਆ ਕਿ 8 ਮਾਰਚ, 2021 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸ਼ਖਸੀਅਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ।
ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਉਨਾਂ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਅਕਤੀ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਅਪਲਾਈ ਕਰ ਸਕਦੀਆਂ ਹਨ। ਉਨਾਂ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜਰਬਾ ਹੋਣਾ ਲਾਜ਼ਮੀ ਹੈ।
ਉਨਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਾਮਜ਼ਦਗੀਆਂ/ਅਰਜ਼ੀਆਂ ਸਿਰਫ www.narishaktipuruskar.