ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਆਂਗਣਵਾੜੀ ਵਰਕਰਾਂ ਲਈ ਵੈਬੀਨਾਰ 

Advertisement
Spread information
ਰਵੀ ਸੈਣ , ਬਰਨਾਲਾ, 29 ਜਨਵਰੀ 2021
         ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ੍ਹਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਵਰਿੰਦਰ ਅੱਗਰਵਾਲ ਜੀ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਲਈ ਵੈਬੀਨਾਰ ਦਾ ਆਯੋਜਨ ਆਨਲਾਈਨ ਮੋਡ ਰਾਹੀਂ ਕੀਤਾ ਗਿਆ।
ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਬਰਨਾਲਾ ਅਤੇ ਬਲਾਕ ਸ਼ਹਿਣਾ ਦੀਆਂ ਆਂਗਣਵਾੜੀ ਵਰਕਰਾਂ ਲਈ ਇੱਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ 80 ਦੇ ਕਰੀਬ ਆਂਗਣਵਾੜੀ ਵਰਕਰਾਂ ਨੇ ਹਿੱਸਾ ਲਿਆ। ਵੈਬੀਨਾਰ ਰਾਹੀਂ ਮਾਨਯੋਗ ਸਕੱਤਰ ਜੀ ਵੱਲੋ੍ਹਂ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਵਕੀਲ ਲੈਣ ਦਾ ਤਰੀਕਾ, ਨਾਲਸਾ ਵਿਕਟਿਮ ਕੰਪਨਸੇਸ਼ਨ ਸਕੀਮ ਫਾਰ ਵੂਮੈਨ-2018 ਆਦਿ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਅਪੀਲ ਕੀਤੀ ਗਈ ਕਿ ਇਸ ਵੈਬੀਨਾਰ ਵਿੱਚ ਦਿੱਤੀ ਗਈ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਸਕੀਮਾਂ ਦਾ ਫਾਇਦਾ ਲੈ ਸਕਣ।
ਅੰਤ ਵਿੱਚ ਮਾਨਯੋਗ ਸਕੱਤਰ ਜੀ ਵੱਲੋਂ ਉੱਕਤ ਵੈਬੀਨਾਰ ਵਿੱਚ ਸ਼ਾਮਿਲ ਆਂਗਣਵਾੜੀ ਵਰਕਰਾਂ ਨੂੰ ਦੱਸਿਆ ਗਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਫਰੰਟ ਆਫਿਸ ਦੇ ਫੋਨ ਨੰਬਰ 01679-243522 ਤੇ ਸਪੰਰਕ ਕਰਕੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਲਾਹ ਲਈ ਜਾ ਸਕਦੀ ਹੈ ਅਤੇ ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement
Advertisement
Advertisement
Advertisement
error: Content is protected !!