ਸਿਹਤ ਅਮਲੇ ਨੂੰ ਕਰੋਨਾ ਵੈਕਸੀਨੇਸ਼ਨ ਲਈ ਪ੍ਰੇਰਿਆ
ਰਘਬੀਰ ਹੈਪੀ , ਬਰਨਾਲਾ, 30 ਜਨਵਰੀ 2021
ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਲਗਵਾਉਣੀ ਅਤੇ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਬਹੁਤ ਅਹਿਮ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਸਮੂਹ ਸਟਾਫ ਨਾਲ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਵੱਲੋਂ ਸਿਹਤ ਅਮਲੇ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਆ ਗਿਆ।ਉਨਾਂ ਕਿਹਾ ਕਿ ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਅਤੇ ਪਹਿਲੇ ਗੇੜ ਵਿਚ ਇਹ ਸਿਹਤ ਅਮਲੇ ਨੂੰ ਲਾਈ ਜਾ ਰਹੀ ਹੈ। ਜ਼ਿਲਾ ਟੀਕਾਕਰਨ ਅਫਸਰ ਡਾ. ਰਾਜਿੰਦਰ ਸਿੰਗਲਾ ਨੇ ਦੱਸਿਆ ਉਨਾਂ ਨੇ ਖੁਦ 16 ਜਨਵਰੀ ਨੂੰ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ ’ਚ ਟੀਕਾ ਲਗਵਾਇਆ ਹੈ। ਉਨਾਂ ਟੀਕਕਰਨ ਤੋਂ ਵਾਂਝੇ ਰਹਿ ਗਏ ਸਟਾਫ ਨੂੰ ਟੀਕਾਕਰਨ ਕਰਵਾਉਣ ਲਈ ਕਿਹਾ। ਉਨਾਂ ਕਿਹਾ ਕਿ ਇਸ ਦੀ ਦੂਜੀ ਡੋਜ਼ ਪਹਿਲਾਂ ਲੱਗੀ ਵੈਕਸੀਨ ਤੋਂ 28 ਦਿਨ ਬਾਅਦ ਲਗਾਈ ਜਾਵੇਗੀ। ਇਸ ਮੌਕੇ ਐਸਐਮਓ ਡਾ. ਤਪਿੰਦਰਜੋਤ ਕੌਸ਼ਲ, ਡਾਕਟਰ ਤੇ ਸਮੂਹ ਸਟਾਫ ਹਾਜ਼ਰ ਸੀ।