ਆਜ਼ਾਦੀ ਸੰਘਰਸ਼ ਦੇ ਸ਼ਹੀਦ ਦੇਸ਼ ਭਗਤਾਂ ਨੂੰ ਸ਼ਰਧਾਂਜਲੀਆਂ ਭੇਂਟ, 2 ਮਿੰਟ ਦਾ ਮੌਨ ਰੱਖਿਆ

Advertisement
Spread information

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਜਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੀ ਲੋੜ-ਧਾਲੀਵਾਲ


ਹਰਪ੍ਰੀਤ ਕੌਰ , ਸੰਗਰੂਰ, 30 ਜਨਵਰੀ :2021
          ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ’ਚ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਸਮੇਤ ਐਸ.ਡੀ.ਐਮ. ਸ੍ਰੀ ਯਸ਼ਪਾਲ ਸ਼ਰਮਾ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੇ ਸਮੂਲੀਅਤ ਕੀਤੀ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਆਪਣੀਆਂ ਡਿਊਟੀਆਂ ਨੂੰ ਜਿੰਮੇਵਾਰੀ ਨਾਲ ਨਿਭਾਏ ਜਾਣ ਦੀ ਲੋੜ ਹੈ। ਉਨਾਂ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਦੇਣ ਵਾਲੇ ਦੇਸ਼ ਭਗਤਾਂ ਨੇ ਇਕ ਨਰੋਏ ਭਾਰਤ ਦੀ ਸਿਰਜਣਾ ਦਾ ਸੁਪਨਾ ਲਿਆ ਸੀ ਜਿਸ ਨੂੰ ਪੂਰਾ ਕਰਨ ਲਈ ਹਰੇਕ ਨਾਗਰਿਕ ਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ।

Advertisement
Advertisement
Advertisement
Advertisement
Advertisement
error: Content is protected !!