ਰਿੰਕੂ ਝਨੇੜੀ , ਸੰਗਰੂਰ 30 ਜਨਵਰੀ 2021
ਮਾਸ ਮੀਡੀਆ ਵਿੰਗ ਦਾ ਮੰਤਵ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਸੰਗਰੂਰ ਡਾ ਅੰਜਨਾ ਗੁਪਤਾ ਨੇ ਮਾਸ ਮੀਡੀਆ ਆਫੀਸਰਜ ਐਸੋਸੀਏਸਨ ਦੇ ਨੁਮਾਇੰਦਿਆਂ ਨਾਲ ਹੋਈ ਪਲੇਠੀ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਸਿਵਲ ਸਰਜਨ ਵੱਲੋਂ ਸਿਹਤ ਪ੍ਰੋਗਰਾਮਾਂ ਅਤੇ ਵੱਖ ਵੱਖ ਸਿਹਤ ਦਿਹਾੜਿਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਨੂੰ ਦਰਸਾਉਂਦੀ ਮਾਸ ਮੀਡੀਆ ਆਫੀਸਰਜ ਐਸੋਸੀਏਸਨ ਦੀ ਡਾਇਰੀ ਨੂੰ ਜਾਰੀ ਕੀਤਾ ਗਿਆ। ਮੀਟਿੰਗ ਦੌਰਾਨ ਜਥੇਬੰਦੀ ਦੇ ਨੁਮਾਇੰਦਿਆਂ ਨੇ ਵਿਸਵਾਸ ਦਿਵਾਇਆ ਕਿ ਉਹ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਲੋਕਾਂ ਨੂੰ ਨਿਰੰਤਰ ਜਾਣੂ ਕਰਵਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਆਪਣੀਆਂ ਜਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ਜ਼ਿਲਾ ਸਿਹਤ ਅਫਸਰ ਡਾ ਐਸ ਜੇ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ ਵਿਜੇ ਕੁਮਾਰ, ਰਣਬੀਰ ਸਿੰਘ ਢੰਡੇ, ਤਰਸੇਮ ਸਿੰਘ, ਗੁਰਵਿੰਦਰ ਸਿੰਘ, ਨਰਿੰਦਰ ਪਾਲ ਸਿੰਘ, ਜਸਪਾਲ ਸਿੰਘ, ਸੋਨਦੀਪ ਸਿੰਘ ਸੰਧੂ, ਯਾਦਵਿੰਦਰ ਆਦਿ ਹਾਜਰ ਸਨ।