ਰਿੰਕੂ ਝਨੇੜੀ , ਸੰਗਰੂਰ, 31 ਜਨਵਰੀ 2021
ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲਾ ਸੰਗਰੂਰ ਤੋਂਂ ਮਿਸ਼ਨ ਫਤਿਹ ਤਹਿਤ 2 ਜਣਿਆ ਨੇ ਅੱਜ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਹੋਮਆਈਸੋਲੇਸ਼ਨ ਤੋਂ ਸਿਹਤਯਾਬ ਹੋਏ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਹੋਮਆਈਸੋਲੇਸ਼ਨ ਤੋਂ ਠੀਕ ਹੋਣ ਵਾਲੇ ਕੋਵਿਡ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ। ਉਨਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਸਮੱਸਿਆ ਦਾ ਇਲਾਜ ਸਿਹਤ ਵਿਭਾਗ ਵੱਲੋਂਜਾਰੀ ਸਾਵਧਾਨੀਆਂ ਦੀ ਪਾਲਣਾ ਹੈ। ਉਨਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਅਕਸਰ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ। ।
ਉਨਾਂ ਕਿਹਾ ਕਿ ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਦੀ ਸੂਰਤ ’ਚ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੰੂ ਪਹਿਲ ਦੇਣਾ ਅਤਿ ਜਰੂਰੀ ਹੈ।