ਸਿਹਤ ਵਿਭਾਗ ਦੇ ਟੌਲ ਫਰੀ ਨੰਬਰ 104 ’ਤੇ ਸੰਪਰਕ ਕੀਤਾ ਜਾਵੇ, ਜਿੱਥੇ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ
ਬਰਨਾਲਾ, 31 ਮਾਰਚ
ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਬੀਰ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਪੰਜਾਬ ਸਰਕਾਰ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਇਸ ਰਾਹਤ ਵਿਚ ਸਰਕਾਰ ਨੇੇ ਓਟ ਕਲੀਨਿਕ, ਸਰਕਾਰੀ ਨਸ਼ਾ ਛਡਾਊ ਕੇਂਦਰਾਂ ਤੇ ਲਾਇਸੈਂਸਸ਼ੁਦਾ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਦੋ ਹਫ਼ਤੇ ਦੀ ਦਵਾਈ ਘਰ ਲੈ ਜਾਣ ਦੀ ਸਹੂਲਤ ਦੇਣ ਦੀ ਮਨਜ਼ੂਰੀ ਦਿੱਤੀ ਹੈ।
ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਓਟ (ਓ.ਓ.ਟੀ.) ਕਲੀਨਿਕਾਂ, ਸਰਕਾਰੀ ਨਸ਼ਾ ਛਡਾਊ ਕੇਂਦਰਾਂ ਤੇ ਲਾਇਸੈਂਸਸ਼ੁਦਾ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਦੋ ਹਫਤੇ ਦੀ ਡੋਜ਼ ਘਰ ਲਿਜਾਣ ਦੀ ਮਨਜ਼ੂੂਰੀ ਦਿੱਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਕਰਫਿਊ ਦੇ ਇਸ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ।
ਡਾ. ਗੁਰਿੰਦਰਬੀਰ ਸਿੰਘ ਨੇ ਕਿਹਾ ਕਿ ਇਹ ਕਦਮ ਇਨਾਂ ਕੇਂਦਰਾਂ ਵਿੱਚ ਨਸ਼ਿਆਂ ਦੇ ਮਰੀਜ਼ਾਂ ਦੇ ਆਉਣ-ਜਾਣ ਨੂੰ ਘੱਟ ਕਰਨ ਲਈ ਚੁੱਕੇ ਗਏ ਹਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਨਸ਼ਾ ਛੁਡਾੳੂ ਕੇਂਦਰਾਂ ਤੇ ਓਟ ਕਲੀਨਕਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਹਰ ਸੈਂਟਰ ਵਿੱਚ 1-2 ਸਟਾਫ ਮੈਂਬਰ ਡਿਊਟੀ ’ਤੇ ਆਉਣ, ਸਟਾਫ ਵੱਲੋਂ ਆਪਣੇ ਚਿਹਰੇ ਨੂੰ ਕੱਪੜੇ ਜਾਂ ਮਾਸਕ ਨਾਲ ਢਕ ਕੇ ਰੱਖਿਆ ਜਾਵੇ, ਮਰੀਜ਼ਾਂ ਦੀ ਭੀੜ ਨਾ ਹੋਣ ਦਿੱਤੀ ਜਾਵੇ, ਹੱਥਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਨਵੇਂ ਮਰੀਜ਼ ਦੀ ਰਜਿਸਟ੍ਰੇਸ਼ਨ ਕਰਨ ਸਮੇਂ ਉਸ ਦੀ ਵਿਦੇਸ਼ ਤੋਂ ਆਏ ਰਿਸ਼ਤੇਦਾਰਾਂ ਦੀ ਹਿਸਟਰੀ ਜ਼ਰੂਰ ਪੁੱਛੀ ਜਾਵੇ।
ਉਨਾਂ ਕਿਹਾ ਕਿ ਸਟਾਫ ਨੂੰ ਨਿਰਦੇਸ਼ ਦਿੱਤੇ ਹਨ ਕਿ ਮਰੀਜ਼ਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਜ਼ਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੋਣ ਦੀ ਸਥਿਤੀ ਵਿੱਚ ਲਾਜ਼ਮੀ ਤੌਰ ’ਤੇ ਸਿਹਤ ਵਿਭਾਗ ਦੇ ਟੌਲ ਫਰੀ ਨੰਬਰ 104 ’ਤੇ ਸੰਪਰਕ ਕੀਤਾ ਜਾਵੇ, ਜਿੱਥੇ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ।