ਮਿਸ਼ਨ ਫਤਿਹ-ਜ਼ਿਲ੍ਹਾ ਲੁਧਿਆਣਾ ‘ਚ ਅੱਜ ਫੇਰ 2044 ਸੈਂਪਲ ਲਏ ,ਮਰੀਜ਼ਾਂ ਦੇ ਠੀਕ ਹੋਣ ਦੀ ਦਰ 94.86% ਹੋਈ

Advertisement
Spread information

ਦਵਿੰਦਰ ਡੀ.ਕੇ. ਲੁਧਿਆਣਾ, 31 ਜਨਵਰੀ 2021 

             ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 2044 ਸੈਂਪਲ ਲਏ ਗਏ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 25797 ਮਰੀਜ਼ਾਂ ਵਿਚੋਂ 94.86% (24472 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2044 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 321 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 24472 ਹੋ ਗਈ ਹੈ।
           ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 55 ਮਰੀਜ਼ (44 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 11 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 601454 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 599414 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 569688 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2040 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 25797 ਹੈ, ਜਦਕਿ 3929 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
           ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 1 ਮੌਤ ਦੀ ਪੁਸ਼ਟੀ ਹੋਈ ਹੈ ( ਜੋ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 1001 ਅਤੇ 478 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 56308 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 699 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 35 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Advertisement
Advertisement
Advertisement
Advertisement
Advertisement
Advertisement
error: Content is protected !!