ਵਿਦਿਆਰਥੀਆਂ ਲਈ ਵਰਦਾਨ ਬਣੇ ਸਰਕਾਰੀ ਸਮਾਰਟ ਸਕੂਲ : ਡੀ.ਸੀ. ਫੂਲਕਾ

Advertisement
Spread information

ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਬਰਨਾਲਾ ਦਾ ਕੈਲੰਡਰ ਜਾਰੀ


ਰਵੀ ਸੈਣ , ਬਰਨਾਲਾ, 3 ਫਰਵਰੀ 2021
         ਜ਼ਿਲੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸੇਵਾਵਾਂ ਬਾਰੇ ਜਾਣਕਾਰੀ ਦਿੰਦਾ ਜ਼ਿਲਾ ਸਿੱਖਿਆ ਦਫ਼ਤਰ (ਸੈਕੰਡਰੀ) ਵੱਲੋਂ ਤਿਆਰ ਨਵੇਂ ਵਰੇ ਦਾ ਕੈਲੰਡਰ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜਾਰੀ ਕੀਤਾ ਗਿਆ। ਕੈਲੰਡਰ ਜਾਰੀ ਕਰਦਿਆਂ ਉਨਾਂ ਕਿਹਾ ਕਿ ਜ਼ਿਲੇ ਦੇ ਸਰਕਾਰੀ ਸਕੂਲ ਵਿੱਦਿਅਕ ਮਿਆਰ ਅਤੇ ਬੁਨਿਆਦੀ ਸਹੂਲਤਾਂ ਪੱਖੋਂ ਕਿਸੇ ਵੀ ਤਰਾਂ ਘੱਟ ਨਹੀਂ ਹਨ ਅਤੇ ਸਕੂਲਾਂ ਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਹੋਰ ਵੀ ਉਪਰਾਲੇ ਜਾਰੀ ਰਹਿਣਗੇ।

        ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਰਬਜੀਤ ਸਿੰਘ ਨੇ ਤੂਰ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਇਮਾਰਤਾਂ ਪੱਖੋਂ ਆਕਰਸ਼ਕ ਬਣਾਉਣ ਦੇ ਨਾਲ ਨਾਲ ਪੜਾਉਣ ਦੀਆਂ ਵੀ ਅਤਿ-ਆਧੁਨਿਕ ਤਕਨੀਕਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਵਿਭਾਗ ਦੇ ਪਹਿਲੇ ਗੇੜ ਦੇ ਪੈਮਾਨਿਆਂ ਅਨੁਸਾਰ ਜ਼ਿਲੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾ ਚੁੱਕਿਆ ਹੈ। ਉਪ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਹਰਕੰਵਲਜੀਤ ਕੌਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੋਰੋਨਾ ਕਾਲ ਦੌਰਾਨ ਵਿਦਿਆਰਥੀਆਂ ਦੀ ਪੜਾਈ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਸੰਜੀਵ ਕੁਮਾਰ ਸ਼ਰਮਾ, ਜ਼ਿਲਾ ਮੈਂਟਰ ਸਪੋਰਟਸ ਸਿਮਰਦੀਪ ਸਿੰਘ, ਜ਼ਿਲਾ ਮੀਡੀਆ ਕੋਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂ ਤੇ ਬੀਐਮ ਸਪੋਰਟਸ ਰਜਿੰਦਰ ਸਿੰਘ ਵੀ ਹਾਜ਼ਰ ਸਨ।

Advertisement
Advertisement
Advertisement
Advertisement
Advertisement
Advertisement
error: Content is protected !!