ਬੇਅੰਤ ਬਾਜਵਾ , ਰੂੜੇਕੇ ਕਲਾਂ 3 ਫਰਵਰੀ 2021
ਨਹਿਰੂ ਯੁਵਾ ਕੇਂਦਰ ਬਰਨਾਲਾ ਦੀ ਅਗਵਾਈ ਵਿਚ ਰਾਮ ਸਰੂਪ ਅਣਖੀ ਸਾਹਿਤ ਸਭਾ (ਰਜਿ:) ਧੌਲਾ ਵੱਲੋਂ ਸਰਕਾਰੀ ਮਿਡਲ ਸਕੂਲ ਧੌਲਾ ਵਿਚ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਅਤੇ ਵੱਖ ਵੱਖ ਵਿਸ਼ਿਆਂ ’ਤੇ ਲੇਖ ਮੁਕਾਬਲੇ ਕਰਵਾਏ ਗਏ। ਜਿਸ ਵਿਚ ਹਰਪ੍ਰੀਤ ਕੌਰ ਨੇ ਪਹਿਲਾ, ਰਮਨਪ੍ਰੀਤ ਕੌਰ ਨੇ ਦੂਜਾ ਅਤੇ ਪ੍ਰਦੀਪ ਕੌਰ ਨੇ ਤੀਜਾ ਹਾਸਲ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਭਾ ਦੇ ਪ੍ਰਧਾਨ ਬੇਅੰਤ ਸਿੰਘ ਬਾਜਵਾ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਗਰੀਨ ਵੇਲੇਜ਼ ਕਲੀਨ ਵੇਲੇਜ਼ ਮਹਿੰਮ ਤਹਿਤ ਉਕਤ ਲੇਖ ਮੁਕਾਬਲੇ ਕਰਵਾਏ ਗਏ ਹਨ। ਜਿਸ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਚੌਗਿਰਦੇ ਅਤੇ ਪਿੰਡ ਨੂੰ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਪੁਜ਼ੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਤੇਜਿੰਦਰ ਸਿੰਘ, ਸਭਾ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ, ਪੰਚ ਕੁਲਦੀਪ ਰਾਜੂ ਅਤੇ ਸਮੂਹ ਸਟਾਫ ਹਾਜ਼ਰ ਸੀ।