ਪੀ ਐਚ ਸੀ ਪੱਕਾ ਕਲਾਂ ਵਿੱਖੇ ਬਲਾਕ ਪੱਧਰੀ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਕੀਤਾ ਜਾਗਰੂਕ
ਪਤੱਰ ਪ੍ਰੇਰੱਕ, ਸੰਗਤ, ਬਠਿੰਡਾ 4 ਫਰਵਰੀ 2021
ਸਿਵਲ ਸਰਜਨ ਬਠਿੰਡਾ ਡਾ ਤੇਜਵੰਤ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਅੰਜੂ ਕਾਂਸਲ ਦੀ ਅਗਵਾਈ ਹੇਠ ਬਲਾਕ ਦੇ 21 ਸਬ ਸੈਂਟਰਾਂ ਉੱਪਰ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕ੍ਰਮ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਜਿਸ ਵਿੱਚ ਨਵੀਆਂ ਵਿਆਹੀਆਂ, ਗਰਭਵਤੀ ਅਤੇ ਮਾਵਾਂ ਨੇ ਸੈਂਕੜੇ ਦੀ ਗਿਣਤੀ ਵਿੱਚ ਹਿੱਸਾ ਲਿਆ। ਇਸ ਪ੍ਰੋਗਰਾਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਪੱਕਾ ਕਲਾਂ ਵਿੱਖੇ ਬਲਾਕ ਪੱਧਰੀ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ ਤੇਜਿੰਦਰਪਾਲ ਕੌਰ ਅਤੇ ਬਲਾਕ ਹੈਲਥ ਐਜੁਕੇਟਰ ਸਾਹਿਲ ਪੁਰੀ ਨੇ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕ੍ਰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ ਤੇਜਿੰਦਰਪਾਲ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਜੇ ਐੱਸ ਵਾਈ ਪ੍ਰੋਗਰਾਮ ਤਹਿਤ ਗਰਭਵਤੀ ਨੂੰ ਸਰਕਾਰੀ ਸਿਹਤ ਸੰਸਥਾ ਵਿੱਚ ਜਣੇਪਾ ਕਰਵਾਉਣ ਤੇ ਸੱਤ ਸੌ ਰੁਪਏ ਦਿਤੇ ਜਾਂਦੇ ਹਨ । ਉਹਨਾਂ ਕਿਹਾ ਕਿ ਉਹਨਾਂ ਦੀ ਪੋਸਟਿੰਗ ਕਮਿਊਨਿਟੀ ਹੈਲਥ ਸੈਂਟਰ ਸੰਗਤ ਵਿਖੇ ਹੈ ਉਹਨਾਂ ਨੂੰ ਵਿਭਾਗ ਨੂੰ ਪੇਂਡੂ ਖੇਤਰ ਦੇ ਲੋਕਾਂ ਦੀ ਸੇਵਾ ਲਈ ਜਿੰਮੇਵਾਰੀ ਦਿੱਤੀ ਹੈ ।ਉਹਨਾਂ ਕਿਹਾ ਕਿ ਲੋਕ ਪ੍ਰਾਈਵੇਟ ਮਹਿੰਗੇ ਇਲਾਜ਼ ਦੀ ਬਜਾਏ ਸਰਕਾਰੀ ਸਿਹਤ ਸੰਸਥਾਵਾਂ ਤੋਂ ਮੁਫ਼ਤ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ।
ਸਾਹਿਲ ਪੁਰੀ ਬਲਾਕ ਹੈਲਥ ਐਜੁਕੇਟਰ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਮੌਤ ਦਰ ਨੂੰ ਪੂਰੀ ਤਰ੍ਹਾਂ ਰੋਕਣ ਲਈ ਜਨਨੀ ਸ਼ਿਸ਼ੂ ਸੁਰਕਸ਼ਾ ਕਾਰਿਆਕ੍ਰਮ ਨੂੰ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਗਰਭਵਤੀ ਦੀ ਜਾਂਚ, ਮੁਫ਼ਤ ਅੰਬੂਲੈਂਸ ਦੀ ਸੁਵਿਧਾ, ਮੁਫ਼ਤ ਡਿਲੀਵਰੀ, ਜਣੇਪੇ ਦੌਰਾਨ ਭੋਜਨ, ਨਵਜੰਮੇ ਬੱਚੇ ਦਾ ਮੁਫ਼ਤ ਇਲਾਜ਼ ਆਦਿ ਸਹੂਲਤ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਆਰ ਬੀ ਐਸ ਕੇ, ਟੀਬੀ ਪ੍ਰੋਗਰਾਮ, ਮੁਫ਼ਤ ਟੀਕਾਕਰਨ ਆਦਿ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਹਨਾ ਕਿਹਾ ਕਿ ਪੇਂਡੂ ਖੇਤਰ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਲਈ ਕਮਿਊਨਿਟੀ ਹੈਲਥ ਸੈਂਟਰ ਵਿੱਖੇ ਔਰਤਾਂ ਦੇ ਰੋਗਾਂ ਦੇ ਮਾਹਿਰ, ਬੱਚਿਆਂ ਦੇ ਰੋਗਾਂ ਦੇ ਮਾਹਿਰ ਅਤੇ ਹੋਰ ਮੈਡੀਕਲ ਸਟਾਫ਼ ਹਰ ਸਮੇਂ ਹਾਜਰ ਹਨ। ਇਸ ਮੌਕੇ ਡਾ ਸੁਦੇਸ਼, ਡਾ ਨਿਸ਼ਾ, ਫਾਰਮਾਸਿਸਟ ਗੁਰਸੇਵਕ ਸਿੰਘ, ਹੈਲਥ ਵਰਕਰ ਗੁਰਪ੍ਰੀਤ ਸਿੰਘ, ਸਰਬਜੀਤ ਕੌਰ, ਜਸਵਿੰਦਰ ਕੌਰ, ਆਸ਼ਾ ਫਸੀਲਿਟੇਟਰ ਮਨਜੀਤ ਕੌਰ ਅਤੇ ਸਮੂਹ ਆਸ਼ਾ ਵਰਕਰ ਹਾਜਰ ਸਨ।