ਬੀ.ਟੀ.ਐਨ. ਫਾਜ਼ਿਲਕਾ, 4 ਫਰਵਰੀ 2021
ਸੜਕੀ ਦੁਰਘਟਨਾਵਾਂ `ਤੇ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿਭਾਗਾਂ ਵੱਲੋਂ ਗਤੀਵਿਧੀਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ। ਸੜਕਾਂ `ਤੇ ਘੁੰਮਦੇ ਬੇਸਹਾਰਾ ਪਸ਼ੂਆਂ ਕਰਕੇ ਘਟਨਾਵਾਂ ਹੋ ਜਾਂਦੀਆਂ ਹਨ ਜਿਸ ਕਾਰਨ ਕੀਮਤੀ ਜਾਨਾ ਵੀ ਚਲੀਆਂ ਜਾਂਦੀਆ ਹਨ। ਸੜਕੀ ਘਟਨਾਂਵਾਂ ਨੂੰ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਕੈਟਲ ਪੋਂਡ ਵਿਖੇ ਲਿਜਾਇਆ ਜਾ ਰਿਹਾ ਹੈ।
ਕੈਂਟਲ ਪੌਂਡ ਦੇ ਕੇਅਰ ਟੇਕਰ ਸੋਨੂ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਰੋਡ ਸੇਫਟੀ ਨਿਯਮਾਂ ਦੀ ਪਾਲਣ ਕਰਵਾਉਣ ਅਤੇ ਸੜਕ ਸੁਰੱਖਿਆ ਮਹੀਨਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕਾਰਵਾਈਆਂ ਵੀ ਕੀਤੀਆਂ ਜਾ ਰਹੀ ਹਨ।ਇਸ ਤਹਿਤ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾ ਵਿਖੇ ਲਿਜਾਇਆ ਜਾ ਰਿਹਾ ਹੈ ਤੇ ਟੈਗਿੰਗ ਵੀ ਕੀਤੀ ਜਾ ਰਹੀ ਹੈ।
ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਏਰੀਏ `ਚੋਂ ਬੇਸਹਾਰਾ ਪਸ਼ੂਆਂ ਨੂੰ ਚੱਕ ਕੇ ਲਿਜਾਇਆ ਜਾ ਰਿਹਾ ਹੈ ਤਾਂ ਜ਼ੋ ਬੇਸਹਾਰਾ ਪਸ਼ੂਆਂ ਕਾਰਨ ਹੋ ਰਹੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲਗਭਗ 22 ਬੇਸਹਾਰਾ ਪਸ਼ੂਆਂ ਨੂੰ ਮਦਨ ਗੋਪਾਲ ਰੋਡ ਅਤੇ ਹੋਰ ਵੱਖ-ਵੱਖ ਏਰੀਏ ਤੋਂ ਗਉਸ਼ਾਲਾ ਵਿਖੇ ਲਿਜਾਇਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਸ਼ੂ ਪਾਲਕਾਂ ਵੱਲੋਂ ਪਸ਼ੂਆਂ ਨੂੰ ਸੜਕਾਂ `ਤੇ ਨਾ ਛੱਡਿਆ ਜਾਵੇ , ਪਸ਼ੂ ਸੜਕਾਂ `ਤੇ ਘੁੰਮਦੇ ਹਨ ਤੇ ਦੁਰਘਟਨਾ ਦਾ ਕਾਰਨ ਬਣ ਜਾਂਦੇ ਹਨ। ਰਾਤ ਸਮੇਂ ਸੜਕਾਂ `ਤੇ ਬੈਠ ਪਸ਼ੂ ਦਿਖਾਈ ਨਹੀਂ ਦਿੰਦੇ ਜਿਸ ਨਾਲ ਘਟਨਾ ਵਾਪਰ ਜਾਂਦੀ ਹੈ।