10 ਅਪ੍ਰੈਲ 2021 ਨੂੰ ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਕੀਤਾ ਜਾਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ

Advertisement
Spread information

ਰਘਵੀਰ ਹੈਪੀ , ਬਰਨਾਲਾ, 7 ਫਰਵਰੀ 2021

10  ਅਪ੍ਰੈਲ 2021 ਨੂੰ ਜਿਲ੍ਹਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ  ਲਗਾਈ ਜਾਵੇਗੀ। ਇਹ ਜਾਣਕਾਰੀ ਸ਼੍ਰੀ ਰੁਪਿੰਦਰ ਸਿੰਘ, ਮਾਨਯੋਗ ਸਕੱਤਰ,  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,  ਬਰਨਾਲਾ ਨੇ ਦਿੱਤੀਉਨ੍ਹਾਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਐੱਸHਏHਐੱਸ ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ  ਵਿੱਚ ਕੌਮੀ ਲੋਕ  ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

                          ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆ ਸਬੰਧੀ ਅਤੇ ਭੂਮੀ ਪ੍ਰਾਪਤੀ ਮਾਮਲੇ ਆਦਿ ਨਾਲ ਸਬੰਧਿਤ ਪ੍ਰੀ–ਲੀਟੀਗੇਟਿਵ ਅਤੇ ਪੈਂਡਿੰਗ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਰਜ਼ਾਮੰਦੀ ਨਾਲ ਝਗੜਿਆਂ ਦੇ ਨਿਪਟਾਰੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਲੋਕ ਆਪਣੇ ਉੱਕਤ ਵਿਸ਼ਿਆ ਨਾਲ ਸਬੰਧਿਤ ਕੇਸਾਂ ਦਾ ਨੈਸ਼ਨਲ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਵਾਉਣਾ ਚਾਹੁੰਦੇ ਹਨ, ਉਹ ਸਬੰਧਿਤ ਕੋਰਟ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆ ਦਾ ਨਿਪਟਾਰਾ ਕੌਮੀ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿੱਚ ਆਪਣੀ ਦਰਖਾਸਤ ਦੇ ਸਕਦੇ ਹਨ।

ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਸ਼੍ਰੀ ਰੁਪਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆਂ ਮਿਲਦਾ ਹੈਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ, ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ਼ ਕੋਈ ਅਪੀਲ ਵੀ ਨਹੀਂ ਹੁੰਦੀ।

             ਅੰਤ ਵਿੱਚ ਸ਼੍ਰੀ ਰੁਪਿੰਦਰ ਸਿੰਘ ਨੇ ਅਪੀਲ ਕੀਤੀ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਫਾਇਦਾ ਲਿਆ ਜਾਵੇ।ਇਸ ਨੈਸ਼ਨਲ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679–243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
error: Content is protected !!